ETV Bharat / state

ਅੰਮ੍ਰਿਤਸਰ: ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਵਿਰੋਧ 'ਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ - ਹਮਲੇ ਦੇ ਵਿਰੋਧ 'ਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਭਾਜਪਾ ਯੁਵਾ ਮੋਰਚਾ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਇਹ ਹਮਲਾ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕਰਵਾਇਆ ਹੈ।

ਅੰਮ੍ਰਿਤਸਰ: ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਵਿਰੋਧ 'ਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

author img

By

Published : Oct 14, 2020, 7:29 AM IST

ਅੰਮ੍ਰਿਤਸਰ: ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਉਪਰ ਹੋਏ ਹਮਲੇ ਨੂੰ ਲੈ ਕੇ ਡੀਸੀ ਦਫ਼ਤਰਾਂ ਨੂੰ ਘੇਰੇ ਜਾਣ ਦੇ ਸੱਦੇ ਤਹਿਤ ਸਥਾਨਕ ਭਾਜਪਾ ਵਰਕਰਾਂ ਨੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਦੀ ਅਗਵਾਈ ਹੇਠ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਭਾਜਪਾ ਵਰਕਰਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ, ਜਿਸ 'ਤੇ ਵਰਕਰਾਂ ਨੇ ਉਥੇ ਹੀ ਬੈਠ ਕੇ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।

ਅੰਮ੍ਰਿਤਸਰ: ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਵਿਰੋਧ 'ਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

ਧਰਨੇ ਦੌਰਾਨ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਨੇ ਕਿਹਾ ਕਿ ਭਾਜਪਾ ਪ੍ਰਧਾਨ 'ਤੇ ਹਮਲਾ ਕਿਸਾਨਾਂ ਨੇ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਯੂਥ ਵਿੰਗ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਕਾਂਗਰਸ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਪ੍ਰਧਾਨ ਉਪਰ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਜਪਾ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਹਮਲੇ ਦੇ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ, ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਇਸ ਘਟਨਾ ਨੂੰ ਭਾਜਪਾ ਦੀ ਸਾਜਿਸ਼ ਦਸਦਿਆ ਕਿਹਾ ਕਿ ਇਹ ਹਮਲੇ ਭਾਜਪਾ ਵੱਲੋਂ ਖ਼ੁਦ ਕਰਵਾਇਆ ਗਿਆ ਹੈ ਕਿਉਂਕਿ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦੇ ਚਲਦੇ ਹੀ ਭਾਜਪਾ ਨੇ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਇਹ ਖੇਡ ਖੇਡੀ ਹੈ। ਪਰੰਤੂ ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸੈਸ਼ਨ ਬੁਲਾ ਕੇ ਭਾਜਪਾ ਨੂੰ ਕਰਾਰਾ ਜਵਾਬ ਦੇਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.