ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸ ਵੱਲਾ ਵਿਖੇ ਚੱਲ ਰਹੀ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ 'ਚ ਲਿਆ ਗਿਆ ਹੈ। ਇਸ ਇਜਲਾਸ ਦੌਰਾਨ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਦੱਸ ਦੇਈਏ ਕਿ 27 ਨਵੰਬਰ ਨੂੰ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ।
ਇਹ ਵੀ ਪੜੋ: ਦਿੱਲੀ 'ਚ ਤੀਸ ਹਜ਼ਾਰੀ ਕੋਰਟ ਦੇ ਬਾਹਰ ਪੁਲਿਸ ਅਤੇ ਵਕੀਲਾਂ ਵਿਚਾਲੇ ਝੜਪ, ਹੋਈ ਗੋਲੀਬਾਰੀ
ਜਿਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।