ਅੰਮ੍ਰਿਤਸਰ: ਸ਼ਹਿਰ ਦੀ ਰੇਲਵੇ ਪੁਲਿਸ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ 55 ਲੱਖ ਰੁਪਏ ਦਾ ਸੋਨਾ ਬਰਾਮਦ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਦੋਵੇਂ ਨੌਜਵਾਨ ਸੋਨੇ ਦਾ ਬਿਲ ਪੇਸ਼ ਨਹੀਂ ਕਰ ਸਕੇ। ਫ਼ਿਲਹਾਲ, ਰੇਲਵੇ ਪੁਲਿਸ ਇਸ ਮਾਮਲੇ 'ਤੇ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ: ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਨੂੰ ਲੈ ਕੇ ਹੰਗਾਮਾ
ਫੜੇ ਗਏ ਦੋਵੇਂ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤੇ ਸੋਨਾ ਲੈ ਕੇ ਬਾਜ਼ਾਰ ਵਿੱਚ ਕਿਸੇ ਵਪਾਰੀ ਨੂੰ ਵੇਚਣ ਜਾ ਰਹੇ ਸਨ। ਰੇਲਵੇ ਪੁਲਿਸ ਨੇ ਇਨ੍ਹਾਂ ਦੇ ਬੈਗ ਦੀ ਸਕੈਨਰ ਮਸ਼ੀਨ ਰਾਹੀਂ ਜਾਂਚ ਕੀਤੀ।
ਉਸ ਸਮੇਂ ਸ਼ੱਕ ਹੋਣ 'ਤੇ ਬੈਗ ਨੂੰ ਖੋਲ੍ਹਿਆ ਗਿਆ ਤੇ ਬੈਗ ਵਿਚੋਂ ਲਗਭਗ 55 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਾਲਾਂਕਿ, ਰੇਲਵੇ ਪੁਲਿਸ ਇਸ ਮਾਮਲੇ 'ਤੇ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਸੀ।
ਇਹ ਵੀ ਪੜ੍ਹੋ: ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ