ਅੰਮ੍ਰਿਤਸਰ: ਕੋਰੋਨਾ ਵਾਇਰਸ ਦਾ ਅਸਰ ਦੁਨੀਆ ਭਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਕੋਰੋਨਾ ਦਾ ਕਹਿਰ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਵੀ ਦੇਖਣ ਨੂੰ ਮਿਲਿਆ। ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਗਿਣਤੀ ਘੱਟ ਹੁੰਦੀ ਨਜ਼ਰ ਆਈ। ਪਰ ਰੇਲਵੇ ਸਟੇਸ਼ਨ 'ਤੇ ਸਾਫ਼ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਵੇਖਣ ਨੂੰ ਮਿਲੇ ਹਨ।
ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਮਸ਼ੀਨ ਦੇ ਰਾਹੀ ਹਰ ਯਾਤਰੀ ਦੇ ਸਮਾਨ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਦੇਖਣ ਨੂੰ ਮਿਲਿਆ ਕਿ ਜ਼ਿਆਦਾਤਰ ਯਾਤਰੀਆਂ ਨੇ ਮਾਸਕ ਪਾਏ ਹੋਏ ਸਨ ਤੇ ਜਗ੍ਹਾ-ਜਗ੍ਹਾ 'ਤੇ ਦਵਾਈ ਛਿੜਕੀ ਜਾ ਰਹੀ ਸੀ। ਰੇਲਵੇ ਲਾਈਨ ਦੇ ਨੇੜੇ ਵੀ ਸਪ੍ਰੇਅ ਕੀਤੀ ਗਈ। ਇਸ ਤੋਂ ਇਲਾਵਾ ਲਾਈਨਾਂ ਵਿੱਚ ਕੂੜੇ ਨੂੰ ਵੀ ਇਕੱਠਾ ਕੀਤਾ ਜਾ ਰਿਹਾ ਸੀ।
ਇਸ ਮੌਕੇ ਰੇਲਵੇ ਸਟੇਸ਼ਨ ਉੱਤੇ ਯਾਤਰੀਆਂ ਦੀ ਗਿਣਤੀ ਵੀ ਘੱਟ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਜਦ ਰੇਲਵੇ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਨਜਿੱਠਣ ਲਈ ਹਰ ਤਰ੍ਹਾਂ ਦੀ ਸਫ਼ਲ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਰੇਲਵੇ ਸਟੇਸ਼ਨ ਨੂੰ ਸਾਫ਼ ਸੁਥਰਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਅਫ਼ਵਾਹਾਂ ਤੋਂ ਜਿਨ੍ਹਾਂ ਹੋ ਸਕੇ ਬਚੋ।