ਅੰਮ੍ਰਿਤਸਰ: ਸ਼ਹਿਰ ਦੇ ਮੋਹਿਨੀ ਪਾਰਕ ਵਿਚ ਇਕ ਨੌਜਵਾਨ ਨੂੰ ਘਰ ਵਿਚ ਦਾਖਲ ਹੋ ਕੇ ਉਸਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਕੁੱਟਮਾਰ ਦਾ ਕਾਰਨ ਕੋਈ ਪੁਰਾਣਾ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਜਦੋਂ ਉਹ ਨੌਜਵਾਨ ਬਾਹਰ ਭੱਜਿਆ ਤਾਂ ਗਲੀ ਦੇ ਵਿੱਚ ਫਿਰ ਉਸ ਨਾਲ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਸਦਾ ਇਕ ਪੁਰਾਣਾ ਝਗੜਾ ਸੀ ਜਿਸ ਦਾ ਪਹਿਲਾਂ ਰਾਜੀਨਾਮਾ ਹੋ ਚੁੱਕਿਆ ਹੈ ਪਰ ਨੌਜਵਾਨਾਂ ਨੇ ਇਕ ਵਾਰ ਫਿਰ ਉਸ ਉੱਤੇ ਹਮਲਾ ਕੀਤਾ ਅਤੇ ਹਵਾ ਵਿਚ ਗੋਲੀਆਂ ਵੀ ਚਲਾਈਆਂ। ਪੀੜਤ ਨੌਜਵਾਨ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਪੁਲਿਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗਗਨ ਦੇ ਅਨੁਸਾਰ ਹਮਲਾ ਪੁਰਾਣੀ ਦੁਸ਼ਮਣੀ ਕਰਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਦੇ ਆਧਾਰ ਤੇ ਉਨ੍ਹਾਂ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉ ਗਏ ਹਨ। ਜਲਦ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।