ਅੰਮ੍ਰਿਤਸਰ: ਸ੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟ੍ਰੀਟ 'ਤੇ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਸੜਕਾਂ 'ਤੇ ਆਈਆਂ। ਜਾਣਕਾਰੀ ਮੁਤਾਬਕ ਜਥਾ ਹਿੰਮਤ-ਏ-ਖਾਲਸਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਗੁਰੂ ਘਰ ਨੂੰ ਜਾਂਦੇ ਰਾਹ 'ਤੇ ਲੱਗੇ ਬੁੱਤਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ।
ਸਿੱਖ ਜਥੇਬੰਦੀਆਂ ਵੱਲੋਂ ਭੰਗੜਾ ਪਾਉਣ ਵਾਲੇ ਲੱਗੇ ਬੁੱਤਾਂ ਨੂੰ ਤੋੜਨ ਦੀ ਚੇਤਾਵਨੀ ਦਿੱਤੀ ਗਈ ਹੈ। ਸਿੱਖ ਜਥੇਬੰਦੀਆਂ ਨੇ ਐਤਵਾਰ ਨੂੰ ਬੁੱਤ ਤੋੜਨ ਦਾ ਫੈਸਲਾ ਕੀਤਾ ਸੀ ਪਰ ਪੁਲਿਸ ਕਰਮਚਾਰੀਆਂ ਨੇ ਸਿੱਖ ਜਥੇਬੰਦੀਆਂ ਨੂੰ ਰਸਤੇ ਵਿੱਚ ਹੀ ਰੋਕ ਲਿਆ।
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਮੇਸ਼ਾ ਸਰਕਾਰ ਸਿੱਖਾਂ ਦੇ ਨਾਲ ਧੱਕਾ ਕਰਦੀ ਆਈ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਹਮੇਸ਼ਾ ਖਿਲਵਾੜ ਕੀਤਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਬੁੱਤਾਂ ਨੂੰ ਇਥੋਂ ਹਟਾ ਦੇਣ ਨਹੀ ਸਿੱਖ ਜਥੇਬੰਦੀਆਂ ਇਨ੍ਹਾਂ ਨੂੰ ਤੋੜਨ ਦਾ ਕੰਮ ਕਰੇਗੀ। ਸਿੱਖ ਜਥੇਬੰਦੀਆਂ ਨੇ ਕਿਹਾ ਜੇ ਇਨ੍ਹਾਂ ਬੁੱਤਾਂ ਨੂੰ ਨਹੀ ਹਟਾਇਆ ਤਾਂ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜੋ:ਵਿਸ਼ਵ ਏਡਜ਼ ਦਿਵਸ: ਵਿਸ਼ਵ ਭਰ 'ਚ 30 ਮਿਲੀਅਨ ਤੋਂ ਵੱਧ ਲੋਕ ਐਚਆਈਵੀ ਨਾਲ ਪ੍ਰਭਾਵਤ
ਦੱਸ ਦੇਈਏ ਕਿ ਹੈਰੀਟੇਜ ਸਟ੍ਰੀਟ 'ਤੇ ਪੰਜਾਬੀ ਸੱਭਿਆਚਾਰਕ ਨੂੰ ਦਰਸਾਉਂਦੇ ਹੋਏ ਕੁਝ ਬੁੱਤ ਲੱਗੇ ਹੋਏ ਹਨ, ਇਸ 'ਤੇ ਇਤਾਰਜ਼ ਕਰਦਿਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਲਈ ਆਵਾਜ਼ ਬੁਲੰਦ ਕੀਤੀ ਗਈ ਹੈ।