ਅੰਮ੍ਰਿਤਸਰ:ਪੰਜਾਬ ਵਿੱਚ ਵਧ ਰਹੇ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਹੁਣ ਅੰਮ੍ਰਿਤਸਰ ਵਿੱਚ ਟਰੱਕ ਯੂਨੀਅਨ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ।ਟਰੱਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਡੀਜ਼ਲ (Diesel) ਦੇ ਰੇਟ ਬਹੁਤ ਜ਼ਿਆਦਾ ਵਧ ਚੁੱਕੇ ਹਨ ਅਤੇ ਪੂਰੇ ਟਰਾਂਸਪੋਟੇਸ਼ਨ ਦਾ ਕੰਮਕਾਰ ਖਤਮ ਹੁੰਦਾ ਜਾ ਰਿਹਾ ਅਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਾ ਬਾਰਡਰ ਏਰੀਆ (Border Area)ਹੋਣ ਕਰਕੇ ਅੰਮ੍ਰਿਤਸਰ ਵਿੱਚ ਪਹਿਲਾਂ ਹੀ ਕੰਮਕਾਰ ਬਹੁਤ ਘੱਟ ਸੀ ਅਤੇ ਦੂਸਰੇ ਸਟੇਟਾ ਵਿੱਚ ਸਬਸਿਡੀ ਹੋਣ ਕਰਕੇ ਅੰਮ੍ਰਿਤਸਰ ਦੀ ਇੰਡਸਟਰੀ ਪਹਿਲਾਂ ਹੀ ਬਾਹਰ ਜਾ ਚੁੱਕੀ ਹੈ ਅਤੇ ਸਾਡਾ ਪਹਿਲਾਂ ਹੀ ਕਾਰੋਬਾਰ ਠੱਪ ਸੀ।ਟਰੱਕ ਯੂਨੀਅਨ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਇਸ ਮੌਕੇ ਗੁਰਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਸਰਕਾਰ ਨੇ ਡੀਜ਼ਲ ਦੇ ਰੇਟ ਵਧਾ ਦਿੱਤੇ ਹਨ ਪਰ ਕਿਰਾਇਆ ਨਹੀਂ ਵਧਾਇਆ ਹੈ ਅਤੇ ਸਰਕਾਰ ਨੂੰ ਟੈਕਸ ਨੂੰ ਘਟਾਉਣਾ ਚਾਹੀਦਾ ਹੈ।
ਇਹ ਵੀ ਪੜੋ:ਕਿਸਾਨ ਆਗੂਆਂ ਨੂੰ ਚੋਣਾਂ ਲੜਨ ਲਈ ਚਲਾਉਣਾ ਚਾਹੀਂਦਾ 'ਮਿਸ਼ਨ ਪੰਜਾਬ': ਚੜੂਨੀ