ਅੰਮ੍ਰਿਤਸਰ: ਨਿੱਤ ਨਵੀਆਂ ਵਰਦਾਤਾ ਦੀਆਂ ਘਟਨਾਵਾਂ ਸਾਹਮਣੇ ਆਉਦੀਆ ਹਨ। ਅਜਿਹੀ ਹੀ ਘਟਨਾ ਪੌਸ਼ ਇਲਾਕਾ ਮੰਨੇ ਜਾਣ ਵਾਲੇ ਰਣਜੀਤ ਐਵੇਨਿਊ ਵਿੱਚ ਦੇਖਣ ਨੂੰ ਮਿਲੀ ਹੈ ਜਿੱਥੇ ਸ਼ਹਿਰ ਦੇ ਨਾਮੀ ਗਿਰਾਮੀ ਲੋਕ ਰਹਿੰਦੇ ਹਨ। ਉਥੇ ਇਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਅਤੇ ਉਸ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਗਈ ਤੇ ਦੋਵੇਂ ਆਰੋਪੀ ਗ੍ਰਿਫ਼ਤਾਰ ਕੀਤੇ।
ਉੱਥੇ ਹੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਕੁਝ ਅਣਪਛਾਤੇ ਲੋਕਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਕਾਤਿਲ ਸ਼ਹਿਰ ਛੱਡ ਕੇ ਭਗੌੜੇ ਹੋ ਗਏ ਸਨ। ਸਾਡੇ ਟੀਮ ਵੱਲੋਂ ਉਨ੍ਹਾਂ ਤੇ ਨਜ਼ਰ ਬਣਾਈ ਹੋਈ ਸੀ।
ਬਾਜਵਾ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਕਤਲ ਦੇ ਸਮੇਂ ਇਸਤੇਮਾਲ ਕੀਤਾ ਗਿਆ ਦੇਸੀ ਪਿਸਤੌਲ ਵੀ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਉਸ ਸਮੇਂ ਵਰਤੇ ਗਏ ਮੋਟਰਸਾਈਕਲ ਨੂੰ ਵੀ ਬਰਾਮਦ ਕੀਤਾ ਹੈ।
ਇਨ੍ਹਾਂ ਦੇ ਖਿਲਾਫ ਪਹਿਲਾਂ ਧਾਰਾ 307 ਦੇ ਤਹਿਤ ਵੀ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ। ਪੁਲੀਸ ਅਧਿਕਾਰੀ ਦੇ ਦੱਸਣ ਦੇ ਮੁਤਾਬਕ ਇਨ੍ਹਾਂ ਦੀ ਆਪਸੀ ਰੰਜਿਸ਼ ਸੀ ਜਿਸ ਰੰਜਿਸ਼ ਕਰਕੇ ਇਨ੍ਹਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਉਸਦੀ ਹੱਤਿਆ ਕਰ ਦਿੱਤੀ।