ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਇਹ ਨਸ਼ਾ ਆਪਣਾ ਪੈਰ ਪਸਾਰ ਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਪਾਰਟੀਆਂ ਵੱਲੋਂ ਤਾਂ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਨਸ਼ਾ ਖ਼ਤਮ ਹੋ ਚੁਕਾ ਹੈ ਪਰ ਪੁਲਿਸ ਵੱਲੋਂ ਲਗਾਤਾਰ ਹੀ ਮੁਸਤੈਦੀ ਦੇ ਨਾਲ ਕਈ ਵੱਡੇ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਥਾਣੇ ਦਾ ਜਿੱਥੇ ਕਿ ਇੱਕ ਆਰੋਪੀ ਕੋਲੋਂ 8 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਆਰੋਪੀ ਨੂੰ ਅੱਜ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਹਾਸਲ ਕੀਤਾ ਗਿਆ।
ਪੰਜ ਦਿਨ ਦਾ ਰਿਮਾਂਡ: ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਸੀ ਕਿ ਇਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਲੈ ਕੇ ਆਇਆ ਜਾਣਾ ਹੈ ਅਤੇ ਅਸੀਂ ਇਸ ਨੂੰ ਲੈ ਕੇ ਜਾਲ ਵਿਛਾਇਆ ਹੋਇਆ ਸੀ ਅਤੇ ਇਸ ਨੂੰ ਅੱਠ ਕਿਲੋ 400 ਗਰਾਮ ਹੇਰੋਇਨ ਦੇ ਨਾਲ਼ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਇਸ ਕੋਲੋਂ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਫੜੇ ਗਏ ਮੁਲਜ਼ਮ ਦਾ ਨਾਮ ਜਤਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਇਸ ਵੱਲੋਂ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਪਹੰਚੁਣਾ ਸੀ ਇਹ ਵੀ ਜਾਂਚ ਕੀਤੀ ਜਾਵੇਗੀ।
ਹੋਰ ਖੁਲਾਸੇ ਹੋਣ ਦੀ ਉਮੀਦ: ਇਥੇ ਜਿਕਰਯੋਗ ਹੈ ਕਿ ਪੰਜਾਬ ਵਿਚ ਜਦੋਂ ਵੀ ਚੋਣਾਂ ਹੁੰਦੀਆਂ ਹਨ ਕੀ ਉਸ ਵੇਲੇ ਨਸ਼ੇ ਦੇ ਮੁੱਦੇ ਨੂੰ ਪੂਰੇ ਜ਼ੋਰ-ਸ਼ੋਰ ਨਾਲ ਚੁੱਕਿਆ ਜਾਂਦਾ ਹੈ ਪਰ ਜਿਵੇ ਹੀ ਪਾਰਟੀਆਂ ਸੱਤਾਂ ਵਿਚ ਆ ਜਾਂਦੀਆਂ ਹਨ ਉਸ ਵੇਲੇ ਨਸ਼ਾ ਖ਼ਤਮ ਹੋਣ ਦੀਆਂ ਗੱਲਾਂ ਨਹੀਂ ਕੀਤੀਆਂ ਜਾਂਦੀਆਂ ਹਨ। ਇਹ ਨਸ਼ਾ ਭਰਪੂਰ ਮਾਤਰਾ ਵਿੱਚ ਪੰਜਾਬ ਵਿੱਚ ਮਿਲ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ। ਅੱਜ 8 ਕਿੱਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਪੰਜਾਬ ਜਿਸ ਨੂੰ 5 ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ ਹੁਣ ਉਸ ਵਿਚੋਂ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ। ਇਸ ਨੂੰ ਖ਼ਤਮ ਕਰਨ ਦੀ ਗੱਲ ਤਾਂ ਕਹੀ ਜਾ ਰਹੀ ਹੈ ਪਰ ਪੰਜਾਬ ਦੀ ਜਵਾਨੀ ਗਰਕ ਹੁੰਦੀ ਨਜ਼ਰ ਆ ਰਹੀ ਹੈ ਅਤੇ ਪੁਲਿਸ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- Gang War In Rajasthan:ਗੈਂਗਸਟਰ ਰਾਜੂ ਠੇਹਟ ਦੇ ਕਤਲ ਦਾ Live video