ਅੰਮ੍ਰਿਤਸਰ : ਰਈਆ ਵਿੱਖੇ ਬਣਾਏ ਜਾ ਰਹੇ ਫਲਾਈਓਵਰ ਨੂੰ ਸ਼ਹਿਰ ਤੋਂ ਬਾਹਰ ਤੱਕ ਹੋਰ ਅੱਗੇ ਵਧਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨਾ ਪ੍ਰਦਰਸ਼ਨ ਵਾਲੇ ਸਥਾਨ ਉਤੇ ਲੱਗੇ ਟੈਂਟ ਵਿੱਚ ਅੱਜ ਤੜਕਸਾਰ ਇਕ ਤੇਜ਼ ਰਫਤਾਰ ਬੇਕਾਬੂ ਟਰਾਲਾ ਆਣ ਵੜਿਆ। ਹਾਲਾਂਕਿ ਗ਼ਨੀਮਤ ਰਹੀ ਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਵੀ ਜਾਨੀ ਨੁਕਸਾਨ ਤੋਂ ਬਚਾ ਰਿਹਾ ਹੈ। ਬੇਸ਼ੱਕ ਇਸ ਦੌਰਾਨ ਧਰਨਾਕਾਰੀਆਂ ਦੇ ਤੰਬੂ ਅਤੇ ਬੈਰੀਅਰ ਦਾ ਨੁਕਸਾਨ ਹੋਇਆ ਹੈ।
ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਰਾਤ ਵਾਪਰੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਸਿਰਜ ਦਿੱਤਾ ਹੈ। ਇਸ ਹਾਦਸੇ ਵਿੱਚ ਵੱਡਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ। ਹਾਦਸੇ ਵਿੱਚ ਟਰਾਲੇ ਨੇ ਮੰਜੀਆਂ ਨੂੰ 6-6 ਫੁੱਟ ਅੱਗੇ ਧੱਕਿਆ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਤੇ ਅਣਗਹਿਲੀ ਸਰਕਾਰ ਦੀ ਹੈ। ਇਥੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਜਾਵੇ। ਪਿਛਲੇ ਕਈ ਦਿਨਾਂ ਤੋਂ ਸਾਡਾ ਧਰਨਾ ਚੱਲ ਰਿਹਾ ਹੈ ਪਰ ਸਰਕਾਰ ਜਾਂ ਪ੍ਰਸ਼ਾਸਨ ਨੇ ਆਣਕੇ ਸਾਰ ਨਹੀਂ ਲਈ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਪੇਸ਼ੀ ਦੌਰਾਨ ਦਿੱਲੀ ਵਿੱਚ ਰਹਿਣਗੇ ਪੰਜਾਬ ਦੇ ਸੀਐਮ ਮਾਨ, ਕਿਹਾ-ਚੱਟਾਨ ਵਾਂਗ ਖੜ੍ਹੇ ਹਾਂ ਨਾਲ
ਲੋਕ ਸਭਾ ਮੈਂਬਰਾਂ ਨੇ ਮੰਗਾਂ ਦੇ ਹੱਲ ਦਾ ਦਿੱਤਾ ਸਿਰਫ਼ ਭਰੋਸਾ : ਧਰਨਾਕਾਰੀ ਦੁਕਾਨਦਾਰ ਗੁਰਦਿਆਲ ਸਿੰਘ ਕੰਗ ਨੇ ਦੱਸਿਆ ਕਿ ਬੀਤੇ 149 ਦਿਨਾਂ ਤੋਂ ਉਹ ਪਿੱਲਰਾਂ ਅਧਾਰਿਤ ਪੁਲ਼ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੇ ਰਹੇ ਹਨ ਅਤੇ ਇਸ ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਵਲੋਂ ਧਰਨੇ ਵਿੱਚ ਸ਼ਿਰਕਤ ਕਰ ਕੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਫਿਲਹਾਲ ਧਰਨਾਕਾਰੀਆਂ ਦੀ ਮੰਗ ਨਾ ਮੰਨੇ ਜਾਣ ਕਾਰਨ ਧਰਨਾ ਬਾਦਸਤੂਰ ਜਾਰੀ ਹੈ।
ਇਹ ਵੀ ਪੜ੍ਹੋ : Dalit youth was beaten: ਦੋ ਧਿਰਾਂ ਵਿਚਾਲੇ ਹੋਈ ਲੜਾਈ, ਦਲਿਤ ਪਰਿਵਾਰ ਉੱਤੇ ਪਈ ਭਾਰੀ !
ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਨੇ ਜਾਣਿਆ ਹਾਲ : ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਉਤੇ ਉਹ ਪ੍ਰਦਰਸ਼ਨਕਾਰੀਆਂ ਦਾ ਹਾਲਚਾਲ ਪੁੱਛਣ ਲਈ ਪੁੱਜੇ ਹਨ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਲਕਾ ਵਿਧਾਇਕ ਦਲਬੀਰ ਸਿੰਘ ਟੋਗ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਰਾਬਤਾ ਕੀਤਾ ਗਿਆ ਜਿਨ੍ਹਾਂ ਵੱਲੋਂ ਧਰਨਾਕਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਜਲਦ ਮੀਟਿੰਗ ਕਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।