ETV Bharat / state

ਆਂਗਣਵਾੜੀ ਮੁਲਾਜਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ, ਕੀਤੀ ਇਹ ਮੰਗ - amritsar latest news

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰੋਗਰਾਮ ਅਫਸਰ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕਲਰਕ ਉੱਤੇ ਬਦਸਲੂਕੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਨਾਲ ਹੀ ਉਸ ਖਿਲਾਫ ਸਖਤ ਕਾਰਵਾਈ ਕਰਨ ਦੇ ਇਲਜ਼ਾਮ ਲਗਾਏ ਗਏ ਹਨ।

Anganwadi Mulajam Union protested
ਆਂਗਣਵਾੜੀ ਮੁਲਾਜਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
author img

By

Published : Nov 12, 2022, 5:27 PM IST

ਅੰਮ੍ਰਿਤਸਰ: ਜ਼ਿਲ੍ਹੇ ’ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨਾਲ ਸਬੰਧਤ ਵਲੋਂ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੇ ਦਫ਼ਤਰ ਬਾਹਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਸਬੰਧੀ ਜਸਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਡੀਪੀਓ ਵੇਰਕਾ ਦਫ਼ਤਰ ਦਾ ਜੀਵਨ ਸ਼ਰਮਾ ਨਾਮੀ ਕਲਰਕ ਵਲੋਂ ਆਂਗਣਵਾੜੀ ਭੈਣਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ।

ਆਂਗਣਵਾੜੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ: ਇਸ ਦੌਰਾਨ ਪ੍ਰਦਰਸ਼ਨਕਾਰੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੈਂਬਰ ਜਸਪਾਲ ਕੌਰ ਨੇ ਦੱਸਿਆ ਜੀਵਨ ਸ਼ਰਮਾ ਨਾਮੀ ਕਲਰਕ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦੀ ਅਕਸਰ ਬੇਬਾਕ ਵਰਤੋਂ ਕਰਕੇ ਆਂਗਣਵਾੜੀ ਮੁਲਾਜ਼ਮ ਦਾ ਨਿਰਾਦਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਵਰਕਰ ਆਪਣਾ ਪੱਖ ਸੀਡੀਪੀਓ ਨੂੰ ਦੱਸਦੀਆਂ ਹਨ ਤਾਂ ਉਹ ਸੀਡੀਪੀਓ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦਾ।

ਆਂਗਣਵਾੜੀ ਮੁਲਾਜਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਕਲਰਕ ਖਿਲਾਫ ਸਖਤ ਕਾਰਵਾਈ ਦੀ ਮੰਗ: ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਸਦੇ ਚੱਲਦੇ ਯੂਨੀਅਨ ਦੀ ਜ਼ਿਲ੍ਹਾਂ ਪ੍ਰਧਾਨ ਗੁਰਮਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਪ੍ਰਮੁੱਖ ਭੈਣਾਂ ਨੇ ਉਕਤ ਕਲਚਰ ਦੀ ਤਾਨਾਸ਼ਾਹੀ ਖਿਲਾਫ ਪ੍ਰੋਗਰਾਮ ਅਫਸਰ ਦੇ ਦਫਤਰ ਬਾਹਰ ਜ਼ੋਰਦਾਰ ਨਾਅਰੇਬਾਜੀ ਕਰਕੇ ਉਕਤ ਭ੍ਰਿਸ਼ਟ ਕਲਰਕ ਵਿਰੁੱਧ ਤੁਰੰਤ ਸਖਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜੋ: ਤੜਕਸਾਰ ਇਨੋਵਾ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.