ਅੰਮ੍ਰਿਤਸਰ: ਕਿਸਾਨੀ ਅੰਦੋਲਨ ਦੇ ਹੱਕ 'ਚ ਬੋਲਣ ਉੱਤੇ ਭਾਜਪਾ ਆਗੂ ਅਨਿਲ ਜੋਸ਼ੀ ਨੂੰ ਭਾਜਪਾ ਵੱਲੋਂ 6 ਸਾਲ ਲਈ ਨਿਸ਼ਕਰਸ਼ਿਤ ਕਰ ਦਿੱਤਾ। ਇਸ ਤੋਂ ਬਾਅਦ ਅਨਿਲ ਜੋਸ਼ੀ ਦਾ ਕਹਿਣਾ ਸੀ ਕਿ ਉਹ ਹੁਣ ਕਿਸਾਨਾਂ ਦੀ ਹਮਾਇਤ ਵਿੱਚ ਕਿਸਾਨੀ ਅੰਦੋਲਨ ਵਿੱਚ ਜਾਣਗੇ। ਇਸ ਦੇ ਚਲਦੇ ਅਨਿਲ ਜੋਸ਼ੀ ਲੰਘੇ ਦਿਨੀਂ ਆਪਣੇ ਸਮਰਥਕਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਉੱਤੇ ਉਨ੍ਹਾਂ ਦੀ ਹਾਈ ਕਮਾਂਡ ਭਾਜਪਾ ਨੇ ਉਨ੍ਹਾਂ ਨੂੰ 6 ਸਾਲ ਲਈ ਨਿਸ਼ਕਰਸ਼ਿਤ ਕੀਤਾ ਹੈ ਜੋ ਕਿ ਉਨ੍ਹਾਂ ਲਈ ਇੱਕ ਗੋਲਡ ਮੈਡਲ ਦੇ ਰੂਪ ਵਿੱਚ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਚਰਨਾਂ ਅੱਗੇ ਅਰਦਾਸ ਬੇਨਤੀ ਕੀਤੀ ਕਿ ਜਲਦ ਕਿਸਾਨਾਂ ਦਾ ਮਸਲਾ ਹੱਲ ਹੋਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜਿਹੀ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਪਹਿਲਾਂ ਕਿਸਾਨਾਂ ਦਾ ਮਸਲਾ ਹੱਲ ਕਰਵਾਉਣਗੇ ਅਤੇ ਕਿਸਾਨਾਂ ਦੇ ਨਾਲ ਜਾ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਅਜੇ 7 ਮਹੀਨੇ ਦਾ ਸਮਾਂ ਬਾਕੀ ਹੈ ਇਸ ਲਈ ਉਹ ਅਜੇ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ।
ਇਹ ਵੀ ਪੜ੍ਹੋ:15 ਮਹੀਨੇ ਬਾਅਦ PM Modi ਕਰਨਗੇ ਮੰਤਰੀ ਮੰਡਲ ਨਾਲ ਮੁਲਾਕਾਤ
ਉੱਥੇ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਸੀ ਕਿ ਜੇਕਰ ਅਨਿਲ ਜੋਸ਼ੀ ਕਿਸਾਨੀ ਅੰਦੋਲਨ ਵਿੱਚ ਆਵੇਗਾ ਤਾਂ ਉਸ ਨੂੰ ਕਦੇ ਵੀ ਕਿਸਾਨੀ ਸਟੇਜ ਉੱਤੇ ਨਹੀਂ ਆਉਣ ਦਿੱਤਾ ਜਾਵੇਗਾ। ਉਸਦੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹੈ ਅਤੇ ਆਮ ਕਿਸਾਨ ਬਣ ਕੇ ਕਿਸਾਨਾਂ ਦੇ ਧਰਨੇ ਉੱਤੇ ਜਾਣਗੇ ਅਤੇ ਕਿਸਾਨਾਂ ਨੂੰ ਜੇਕਰ ਮਨਜ਼ੂਰ ਹੈ ਕਿ ਮੈਂ ਲਾਸਟ ਉੱਤੇ ਬੈਠਾ ਤਾਂ ਮੈਂ ਲਾਸਟ ਉੱਤੇ ਹੀ ਬੈਠ ਜਾਵਾਂਗਾ।