ਅੰਮ੍ਰਿਤਸਰ: ਸਾਲ 2018 ‘ਚ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਇੱਕ ਉਮੀਦ ਦੀ ਕਿਰਨ ਜਾਗੀ ਜਦੋਂ ਮੰਤਰੀ ਮੰਡਲ ‘ਚ ਰੇਲ ਹਾਦਸੇ 'ਚ ਪੀੜਤ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਨੌਕਰੀ ਦੀ ਮਨਜ਼ੂਰੀ ਦਿੱਤੀ ਗਈ। ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ‘ਚ ਤਕਰੀਬਨ 58 ਵਿਅਕਤੀਆਂ ਦੀ ਜਾਨ ਚੱਲੀ ਗਈ ਸੀ, ਜਿਸ ਤੋਂ ਬਾਅਦ ਸਰਕਾਰ ਨੇ ਜਲਦਬਾਜ਼ੀ ‘ਚ ਨੌਕਰੀ ਦੇਣ ਦਾ ਵਾਅਦਾ ਕਰਕੇ ਪਰਿਵਾਰਾਂ ਨੂੰ ਸ਼ਾਂਤ ਕੀਤਾ ਗਿਆ।
ਹਾਦਸੇ ਤੋਂ ਤਕਰੀਬਨ ਦੋ ਤੋਂ ਢਾਈ ਸਾਲ ਬੀਤ ਜਾਣ ਪਿਛੋਂ ਪ੍ਰਦਰਸ਼ਨ ਕਰਨ ਤੋਂ ਬਾਅਦ ਆਖਿਰਕਾਰ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਅਤੇ ਮੰਤਰੀ ਮੰਡਲ ਦੀ ਬੈਠਕ ‘ਚ ਪਰਿਵਾਰਾਂ ਵੱਲੋਂ ਭੇਜੇ 34 ਲੋਕਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਪਰਿਵਾਰਾਂ ‘ਚ ਖੁਸ਼ੀ ਦੀ ਲਹਿਰ ਹੈ। ਪਰਿਵਾਰ ਵਾਲਿਆਂ ਦੀ ਕਹਿਣਾ ਕਿ ਉਨ੍ਹਾਂ ਦੀ ਮੰਗ ਪੂਰੀ ਹੋ ਗਈ ਹੈ, ਕਿਉਂਕਿ ਕਮਾਈ ਦਾ ਸਾਧਨ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।
ਇਹ ਵੀ ਪੜ੍ਹੋ:ਜ਼ੀਰਾ 'ਚ ਤਿੰਨ ਕਿਸਾਨਾਂ ਵੱਲੋਂ ਚਾਰ ਭਾਜਪਾਈ ਸੰਸਦ ਮੈਂਬਰਾਂ ਵਿਰੁੱਧ ਕੋਰਟ ਕੇਸ