ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇੱਕ ਹੋਰ ਮਾਮਲਾ - ਬੇਅਦਬੀ ਦੀਆਂ ਘਟਨਾਵਾਂ

ਅੰਮ੍ਰਿਤਸਰ ਦੇ ਜੌੜਾ ਫਾਟਕ ਦੇ ਕ੍ਰਿਸ਼ਨਾ ਨਗਰ (Krishna Nagar) ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (shri Guru Granth Sahib Ji) ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇੱਕ ਹੋਰ ਮਾਮਲਾ

author img

By

Published : Sep 22, 2021, 11:11 PM IST

ਅੰਮ੍ਰਿਤਸਰ: ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ। ਉਸ ਤਰ੍ਹਾਂ ਹੀ ਬੇਅਦਵੀ ਦੀਆਂ ਘਟਨਾਵਾਂ ਵੀ ਵੱਧਦੀਆਂ ਜਾ ਰਹੀਆਂ ਹਨ। ਜੇਕਰ ਅੰਮ੍ਰਿਤਸਰ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਵਿੱਚ ਪੁਲਿਸ ਦਾ ਡਰ ਬਿਲਕੁਲ ਖ਼ਤਮ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਜੌੜਾ ਫਾਟਕ ਦੇ ਕ੍ਰਿਸ਼ਨਾ ਨਗਰ (Krishna Nagar) ਇਲਾਕੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।

ਇੱਕ ਘਰ ਦੇ ਵਿੱਚ ਗੁਰੂ ਗ੍ਰੰਥ ਸਾਹਿਬ (shri Guru Granth Sahib Ji) ਜੀ ਰੱਖਿਆ ਹੋਇਆ ਸੀ। ਉਥੇ ਹੀ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ 'ਤੇ ਗੁਰੂ ਗ੍ਰੰਥ ਸਾਹਿਬ ਜੀ (shri Guru Granth Sahib Ji) ਦਾ ਨਿਰਾਦਰ ਕੀਤਾ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਸਤਿਕਾਰ ਕਮੇਟੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪਤਾ ਲੱਗਾ ਤਾਂ ਪੁਲਿਸ ਅਧਿਕਾਰੀ ਲੈ ਕੇ ਮੌਕੇ 'ਤੇ ਪੁੱਜੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ (Balbir Singh Muchhal) ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਇੱਥੇ ਇੱਕ ਘਰ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇੱਕ ਹੋਰ ਮਾਮਲਾ

ਪਰ ਉਸ ਦਾ ਸਹੀ ਢੰਗ ਨਾਲ ਪ੍ਰਕਾਸ਼ਤ ਨਹੀਂ ਕੀਤਾ ਗਿਆ। ਉਸ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਥੇ ਹੀ ਸ਼ਰਾਬਾਂ ਪੀਤੀਆਂ ਜਾਂ ਰਹੀਆਂ ਹਨ ਤੇ ਅਸੀਂ ਮੌਕੇ 'ਤੇ ਆ ਕੇ ਵੇਖਿਆ ਕਿ ਬਿਲਕੁਲ ਗੱਲ ਸੱਚ ਸਾਬਤ ਹੋਈ। ਉੱਥੇ ਗੁਰੂ ਗ੍ਰੰਥ ਸਾਹਿਬ (shri Guru Granth Sahib Ji) ਦਾ ਪ੍ਰਕਾਸ਼ ਵੀ ਹੋਇਆ ਸੀ 'ਤੇ ਉਨ੍ਹਾਂ ਦੀ ਬੇਅਦਬੀ ਕੀਤੀ ਜਾ ਰਹੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਵੀ ਰੁਮਾਲਾ ਨਹੀਂ ਪਾਇਆ ਗਿਆ ਸੀ। ਉਥੇ ਕੋਲ ਹੀ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ।

ਅਸੀਂ ਆਪਣੀ ਕਾਰਵਾਈ ਕਰਦੇ ਹੋਏ। ਇਸ ਦੀ ਸ਼੍ਰੋਮਣੀ ਕਮੇਟੀ ਨੂੰ ਇਤਲਾਹ ਦਿੱਤੀ। ਪਰ ਸ਼੍ਰੋਮਣੀ ਕਮੇਟੀ ਦਾ ਕੋਈ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ ਸਤਿਕਾਰ ਕਮੇਟੀ ਦੇ ਆਗੂ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਇਸ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਜ਼ਿੰਮੇਵਾਰ ਹਨ। ਜਿਹੜੇ ਘਰ ਵਿੱਚ ਪ੍ਰਕਾਸ਼ ਕਰਵਾ ਰਹੇ ਹਨ। ਇਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਕਿੱਥੋਂ ਲਿਆਂਦਾ ਅਤੇ ਘਰ ਵਿੱਚ ਇਸਦਾ ਪ੍ਰਕਾਸ਼ ਕਿੰਨੇ ਕਰਵਾਇਆ ਇਹ ਵੀ ਇੱਕ ਸਵਾਲ ਖੜ੍ਹਾ ਕਰਦਾ ਹੈ।

ਉਨ੍ਹਾਂ ਕਿਹਾ ਕਿ ਇੱਥੇ ਪੋਥੀਆਂ ਸਾਵੀ ਪਈਆਂ ਹਨ। ਉਂਜ ਹੀ ਰੁਲਦੀਆਂ ਹਨ। ਜਿਸ ਦੇ ਚੱਲਦੇ ਅਸੀਂ ਸਾਰਾ ਕੁੱਝ ਆਪਣੇ ਕਬਜ਼ੇ ਵਿੱਚ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ। ਉਥੇ ਘਰਵਾਲਿਆਂ ਦਾ ਕਹਿਣਾ ਹੈ ਕਿ ਸਾਡੇ ਤੋਂ ਗਲਤੀ ਹੋਈ ਹੈ। ਇਸ ਦੀ ਅਸੀ ਮੁਆਫ਼ੀ ਮੰਗਦੇ ਹਾਂ। ਉਸ ਅਧਿਕਾਰੀ ਨੇ ਕਿਹਾ ਕਿ ਜੋ ਵੀ ਸਤਿਕਾਰ ਕਮੇਟੀ ਸਾਨੂੰ ਆਦੇਸ਼ ਦੇਵੇਗੀ। ਉਸ ਦੇ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- ਕੈਪਟਨ ਹਨ ਸੀਜਨਲ ਰਾਜਨੀਤਕ, ਲੈਣਗੇ ਅਹਿਮ ਫੈਸਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.