ਅੰਮ੍ਰਿਤਸਰ : ਅਗਾਮੀ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਸਰਗਰਮੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਵੀ ਐਲਾਨੇ ਜਾ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਚੋਣ ਜਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਵਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮਜੀਠਾ ਹਲਕੇ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਖਿਲਾਫ਼ ਕੋਵਿਡ ਸੰਬੰਧੀ ਧਾਰਾਵਾਂ ਲਗਾ ਕੇ ਸੁਲਤਾਨਵਿੰਡ ਥਾਣੇ 'ਚ ਮਾਮਲਾ ਦਰਜ ਹੋਇਆ ਹੈ।
ਜ਼ਿਕਰਯੋਗ ਹੈ ਕਿ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਸ਼ਨੀਵਾਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਦੇ ਨਾਲ ਵਾਹਨਾਂ ਦੇ ਲੰਬੇ ਕਾਫਲੇ ਸਨ ਅਤੇ ਗੋਲਡਨ ਗੇਟ 'ਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਰੈਲੀ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਦੀ ਨਿਗਰਾਨੀ ਟੀਮ ਨੇ ਕਾਰਵਾਈ ਦੇ ਹੁਕਮ ਦਿੱਤੇ ਹਨ। ਡਰੱਗ ਮਾਮਲੇ 'ਚ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਸਨ।
ਇਹ ਵੀ ਪੜ੍ਹੋ : ਕਿਸੇ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ ਧਾਮੀ : ਸਿਰਸਾ
ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਮੀਟਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਕਮਿਸ਼ਨ ਨੇ ਪਹਿਲਾਂ ਇਹ ਪਾਬੰਦੀ 15 ਜਨਵਰੀ ਤੱਕ ਲਗਾਈ ਸੀ, ਜਿਸ ਨੂੰ ਸ਼ਨੀਵਾਰ ਨੂੰ 22 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਜਦੋਂ ਮਜੀਠੀਆ ਸ਼ਹਿਰ ਪੁੱਜੇ ਤਾਂ ਵਾਹਨਾਂ ਦਾ ਲੰਬਾ ਕਾਫਲਾ ਉਨ੍ਹਾਂ ਦੇ ਨਾਲ ਸੀ। ਗੋਲਡਨ ਗੇਟ 'ਤੇ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਬਹੁਤ ਸਾਰੇ ਲੋਕ ਇਕੱਠੇ ਹੋਏ ਸਨ।
ਇਹ ਵੀ ਪੜ੍ਹੋ : ਅੱਜ ਤੋਂ WEF ਦਾ ਦਾਵੋਸ ਏਜੰਡਾ ਸੰਮੇਲਨ, ਪ੍ਰਧਾਨ ਮੰਤਰੀ ਮੋਦੀ ਕਰਨਗੇ ਸੰਬੋਧਨ