ETV Bharat / state

ਨਸ਼ੇ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ - Punjabi youth

ਪਿੰਡ ਵਾਂ ਤਾਰਾ ਸਿੰਘ ਦੀ ਦਾਣਾ ਮੰਡੀ ‘ਚ ਬੀਤੀ ਰਾਤ 25 ਸਾਲਾਂ ਨੌਜਵਾਨ ਦੀ ਮੌਤ (Death) ਹੋ ਗਈ। ਮ੍ਰਿਤਕ ਨੌਜਵਨ (Youth) ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਰਾਜੋਕੇ ਦਾ ਵਸਨੀਕ ਸੀ। ਮ੍ਰਿਤਕ ਦੀ ਲਾਸ਼ ਕੋਲੋ ਇੱਕ ਨਸ਼ੇ ਦਾ ਟੀਕਾ ਬਰਾਮਦ ਹੋਇਆ ਹੈ।

ਨਸ਼ੇ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ
ਨਸ਼ੇ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ
author img

By

Published : Jul 16, 2021, 7:37 PM IST

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ੇ ਦਾ ਦੈਂਤ ਲਗਾਤਾਰ ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਿੱਚ ਅੱਜ ਵੀ ਆਪਣੀ ਪੁਰਾਣੀ ਰਫ਼ਤਾਰ ‘ਤੇ ਚੱਲ ਰਿਹਾ ਹੈ। ਪਤਾ ਨਹੀਂ ਹੁਣ ਤੱਕ ਇਹ ਨਸ਼ੇ ਨਾਮ ਦੇ ਦੈਂਤ ਕਿੰਨੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਚੁੱਕਿਆ ਹੈ। ਹੁਣ ਇਸ ਨਸ਼ੇ ਦੇ ਦੈਂਤ ਨੇ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਹੈ। ਪਿੰਡ ਵਾਂ ਤਾਰਾ ਸਿੰਘ ਦੀ ਦਾਣਾ ਮੰਡੀ ‘ਚ ਬੀਤੀ ਰਾਤ 25 ਸਾਲਾਂ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਰਾਜੋਕੇ ਦਾ ਵਸਨੀਕ ਸੀ। ਮ੍ਰਿਤਕ ਦੀ ਲਾਸ਼ ਕੋਲੋ ਇੱਕ ਨਸ਼ੇ ਦਾ ਟੀਕਾ ਬਰਾਮਦ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ, ਕਿ ਸਾਡੇ ਪਿੰਡ ਵਿੱਚ ਸ਼ੇਰਆਮ ਨਸ਼ਾ ਵੇਚਿਆ ਜਾਦਾ ਹੈ। ਜਿਸ ਬਾਰੇ ਕਈ ਵਾਰ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਕਰ ਚੁੱਕੇ ਹਾਂ, ਪਰ ਪੁਲਿਸ ਵੱਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੀੜਤ ਪਰਿਵਾਰ ਵੱਲੋਂ ਦਾਅਵਾ ਕੀਤਾ ਗਿਆ ਹੈ, ਕਿ ਇਲਾਕੇ ਦੇ ਲਗਭਗ ਸਾਰੇ ਪਿੰਡਾਂ ਵਿੱਚ ਸ਼ਰੇਆਮ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਹੈ। ਜਿਸ ਕਰਕੇ ਇੱਥੇ ਦੇ ਜ਼ਿਆਦਾਤਰਾ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਆ ਚੁੱਕੇ ਹਨ। ਪੁਲਿਸ ਤੇ ਸਰਕਾਰ ਸ਼ਿਕਾਇਤਾਂ ਦਰਜ ਕਰਵਾਉਣ ਤੋਂ ਵੀ ਬਾਅਦ ਕੋਈ ਕਾਰਵਾਈ ਨਹੀਂ ਕਰ ਰਹੀ।

ਉਧਰ ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ, ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਵਿੱਚ ਮੁਲਜ਼ਮ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ: ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.