ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀ ਮਨਮਾਨੀ ਖ਼ਿਲਾਫ਼ ਲਗਾਤਾਰ ਸਿਕੰਜ਼ਾ ਕੱਸ ਰਹੀ ਹੈ। ਪਰ ਕੁੱਝ ਨਿੱਜੀ ਸਕੂਲਾਂ ਵਿੱਚ ਸਹੂਲਤਾਂ ਦੀ ਅਜੇ ਵੀ ਘਾਟ ਹੈ। ਅਜਿਹਾ ਮਾਮਲਾ ਅੰਮ੍ਰਿਤਸਰ ਦੇ ਬਟਾਲਾ ਰੋਡ ਸਨ ਸਿਟੀ ਦੇ ਨੇੜੇ ਨਿੱਜੀ ਸਕੂਲ ਵਿੱਚ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਅਨੁਰਾਗ ਦੀ ਅੱਜ ਸ਼ਨੀਵਾਰ ਨੂੰ ਸਵੇਰੇ ਮੌਤ ਹੋ ਗਈ। ਦੱਸ ਦਈਏ ਕਿ ਵਿਦਿਆਰਥੀ ਪਿਛਲੇ 2 ਦਿਨ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉੱਥੇ ਹੀ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਵਿੱਚ ਸਕੂਲ ਪ੍ਰਸ਼ਾਸ਼ਨ ਦੇ ਖਿਲਾਫ਼ ਕਾਫੀ ਰੋਸ ਵੇਖਣ ਨੂੰ ਮਿਲਿਆ।
ਸਕੂਲ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ: ਵਿਦਿਆਰਥੀ ਅਨੁਰਾਗ ਦੇ ਪਰਿਵਾਰਕ ਮੈਂਬਰਾਂ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਦੇ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਦੇ ਉੱਪਰ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਕਾਰਨ ਉਹਨਾਂ ਦੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਸਕੂਲ ਪ੍ਰਸ਼ਾਸ਼ਨ ਦੀ ਲਾਪਰਵਾਹੀ ਦੇ ਕਾਰਨ ਬੱਚੇ ਦੀ ਮੌਤ ਹੋਈ ਹੈ। ਉਹਨਾਂ ਕਿਹਾ ਕਿ ਸਕੂਲ ਪ੍ਰਸ਼ਾਸ਼ਨ ਉਸ ਸਮੇਂ ਬੱਚੇ ਵੱਲ ਧਿਆਨ ਦਿੰਦੇ ਤਾਂ ਅੱਜ ਸਾਡਾ ਬੱਚਾ ਰੱਖ ਸਕਦਾ ਸੀ। ਅਸੀਂ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।
ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ: ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਅਨੁਰਾਗ ਨਾਂ ਦਾ ਬੱਚਾ ਸ਼੍ਰੀ ਰਾਮ ਆਸ਼ਰਮ ਸਕੂਲ ਪੜ੍ਹਦਾ ਸੀ। ਜਿਸ ਦੀ ਤਬੀਅਤ ਖ਼ਰਾਬ ਹੋਣ ਦੇ ਚੱਲਦੇ ਸਕੂਲ ਪ੍ਰਸ਼ਾਸਨ ਵੱਲੋਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਇਲਾਜ ਦੌਰਾਨ ਅੱਜ ਸ਼ਨੀਵਾਰ ਨੂੰ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਤੇ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰ ਦੋਵੇਂ ਧਿਰਾਂ ਪੁਲਿਸ ਥਾਣੇ ਵਿੱਚ ਬੈਠੀਆਂ ਹਨ, ਉਹਨਾਂ ਦੀ ਆਪਸ ਵਿੱਚ ਗੱਲਬਾਤ ਚੱਲ ਰਹੀ ਹੈ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:-ਰਾਘਵ ਚੱਢਾ ਨੇ ਕਿਸਾਨਾਂ ਦੇ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ, ਕੇਂਦਰੀ ਖ਼ਜ਼ਾਨਾ ਮੰਤਰੀ ਨੂੰ ਲਿਖਿਆ ਪੱਤਰ