ETV Bharat / state

'ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ' - Shiromani Gurdwara Parbandhak Committee

ਸੁਖਪਾਲ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ।

'ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ'

author img

By

Published : Jul 27, 2020, 8:13 PM IST

ਅੰਮ੍ਰਿਤਸਰ: ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਆਪਣੀ ਸਾਖ਼ ਬਚਾਉਣ ਲਈ ਅਜਿਹਾ ਕਰ ਰਹੀ ਹੈ।

'ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ'

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਦਿਹਾੜੀਦਾਰ ਨੌਜਵਾਨ ਜੋ ਮਾਸੂਮ ਹੋਣ ਕਰਕੇ ਆਵਾਜ਼ ਨਹੀਂ ਚੁੱਕ ਸਕਦੇ, ਵਕੀਲ ਨਹੀਂ ਕਰ ਸਕਦੇ। ਉਨ੍ਹਾਂ ਨੂੰ ਜਾਣ ਬੁੱਝ ਕੇ ਪੁਲਿਸ ਸਾਜਿਸ਼ ਤਹਿਤ ਫ਼ਸਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਭੁਲੱਥ ਹਲਕੇ ਦੇ ਇੱਕ ਨੌਜਵਾਨ ਨੂੰ ਐੱਸਜੇਐੱਫ ਦੇ ਇੱਕ ਕਾਰਕੁਨ ਨੂੰ ਸਿਰੋਪਾਓ ਦੇਣ ਦੇ ਬਦਲੇ ਯੂਏਪੀਏ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਕੁਝ ਯੂਰੋ ਕਰੰਸੀ ਬਾਹਰਲੇ ਦੇਸ਼ ਤੋਂ ਆਈ ਹੈ, ਜੋ 15 ਹਜ਼ਾਰ ਬਣਦੀ ਹੈ, ਖਹਿਰਾ ਨੇ ਕਿਹਾ ਕਿ 15 ਹਜ਼ਾਰ ਪੈਸੇ ਆਉਣ ਨਾਲ ਦੇਸ਼ ਦੇ ਟੁਕੜੇ ਕਿਵੇਂ ਹੋ ਸਕਦੇ ਹਨ ? ਉਨ੍ਹਾਂ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ 'ਤੇ ਸਵਾਲ ਕਰਦਿਆਂ ਕਿਹਾ ਕਿ ਦਿਨਕਰ ਗੁਪਤਾ ਦੀ ਨੀਅਤ ਵਿੱਚ ਖੋਟ ਹੈ ਕਿਉਂਕਿ ਉਨ੍ਹਾਂ ਪਹਿਲਾਂ ਵੀ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਅੱਤਵਾਦੀ ਗਰਦਾਨਿਆ ਸੀ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਇਆ ਪਰ ਦੂਜੇ ਪਾਸੇ ਹੁਣ ਯੂਏਪੀਏ ਦੇ ਤਹਿਤ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਵੱਖਵਾਦੀ ਵਿਚਾਰਧਾਰਾ ਨਾਲ ਸਬੰਧਤ ਨਹੀਂ ਹਨ, ਨਾ ਹੀ ਉਹ ਦੇਸ਼ ਦੇ ਟੁਕੜੇ ਚਾਹੁੰਦੇ ਹਨ ਪਰ ਯੂਏਪੀਏ ਦੇ ਤਹਿਤ ਝੂਠੇ ਫਸਾਏ ਜਾ ਰਹੇ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਭੇਜਿਆ ਗਿਆ ਹੈ ਤੇ ਇਨ੍ਹਾਂ ਬੇਕਸੂਰ ਨੌਜਵਾਨਾਂ ਨੂੰ ਜੇਲ੍ਹ ਵਿੱਚੋਂ ਕੱਢਿਆ ਜਾਵੇ ਅਤੇ ਇਸ ਦੀ ਜਾਂਚ ਜਸਟਿਸ ਮਹਿਤਾਬ ਸਿੰਘ ਗਿੱਲ ਕੋਲ ਕਰਵਾਈ ਜਾਵੇ।

ਇਹ ਵੀ ਪੜੋ: ਸਪੀਕਰ ਸੀਪੀ ਜੋਸ਼ੀ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਪਟੀਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.