ETV Bharat / state

ਆਜ਼ਾਦੀ ਦਿਵਸ ਮੌਕੇ ਕੈਪਟਨ ਨੇ ਵੰਡੇ ਨਿਯੁਕਤੀ ਪੱਤਰ - ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ ਦੇ ਜੋੜੇ ਫਾਟਕ ਹਾਦਸੇ ਦੇ ਪੀੜਤ 34 ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਹਨ। ਜਿਸ ਤੋਂ ਬਾਅਦ ਪੀੜਤ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਆਜ਼ਾਦੀ ਦਿਵਸ ਮੌਕੇ ਸੀ ਐੱਮ ਕੈਪਟਨ ਨੇ ਵੰਡੇ ਨਿਯੁਕਤੀ ਪੱਤਰ

author img

By

Published : Aug 15, 2021, 1:31 PM IST

ਅੰਮ੍ਰਿਤਸਰ: ਭਾਰਤ ਦੀ 75ਵੀਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਸਮੇਤ ਹੋਰ ਕਈ ਵੱਡੇ ਲੀਡਰ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੁੱਦਿਆ ‘ਤੇ ਭਾਸ਼ਣ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 34 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਦਰਅਸਲ ਜੋੜਾ ਫਾਟਕ ‘ਤੇ ਹੋਏ ਰੇਲ ਹਾਦਸੇ ਦੌਰਾਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆ ਹਨ। ਇਸ ਮੌਕੇ ਨੌਕਰੀ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੰਬਾ ਸਮਾਂ ਸੰਘਰਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਹਨ।

ਆਜ਼ਾਦੀ ਦਿਵਸ ਮੌਕੇ ਸੀ ਐੱਮ ਕੈਪਟਨ ਨੇ ਵੰਡੇ ਨਿਯੁਕਤੀ ਪੱਤਰ

ਨੌਕਰੀ ਪ੍ਰਾਪਤ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਪੀੜਤ ਪਰਿਵਾਰਾਂ ਨੂੰ ਨੌਕਰੀ ਨਹੀਂ ਮਿਲੀ, ਉਸ ਲਈ ਪੰਜਾਬ ਸਰਕਾਰ ਨਹੀਂ ਬਲਕਿ ਉਹ ਪਰਿਵਾਰ ਖੁਦ ਜ਼ਿੰਮੇਵਾਰ ਹਨ, ਕਿਉਂਕਿ ਉਨ੍ਹਾਂ ਨੇ ਡੀਸੀ ਦਫ਼ਤਰ ਵਿੱਚ ਆਪਣੀ ਸਹੀ ਜਾਣਕਾਰੀ ਨਹੀਂ ਦਿੱਤੀ।

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਇਨ੍ਹਾਂ ਨੇ ਕਿਹਾ ਕਿ ਸਾਨੂੰ ਨੌਕਰੀਆਂ ਦਵਾਉਣ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਗਈ ਹੈ।

ਇਹ ਵੀ ਪੜ੍ਹੋ:ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.