ETV Bharat / state

ਪਾਕਿਸਤਾਨ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕੀਤੀ ਗਈ ਅਰਦਾਸ - ਗੁਰਦੁਆਰਾ ਸ਼ਹੀਦਾਂ ਸਾਹਿਬ

ਬੀਤੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿੱਚ ਵਾਪਰੇ ਭਿਆਨਕ ਬੱਸ-ਰੇਲ ਹਾਦਸੇ ਵਿੱਚ 20 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਮ੍ਰਿਤਕ ਸਿੱਖ ਸ਼ਰਧਾਲੂਆਂ ਲਈ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਐਸਜੀਪੀਸੀ ਤੇ ਅਕਾਲੀ ਆਗੂਆਂ ਵੱਲੋਂ ਅਰਦਾਸ ਕਰਵਾਈ ਗਈ।

Ardaas in gurdwara shaheedan sahib for sikh pilgrims died in pakistan train accident
ਪਾਕਿਸਤਾਨ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕੀਤੀ ਗਈ ਅਰਦਾਸ
author img

By

Published : Jul 5, 2020, 1:15 PM IST

ਅੰਮ੍ਰਿਤਸਰ: ਬੀਤੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿੱਚ ਵਾਪਰੇ ਭਿਆਨਕ ਬੱਸ-ਰੇਲ ਹਾਦਸੇ ਵਿੱਚ 20 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਮ੍ਰਿਤਕ ਸਿੱਖ ਸ਼ਰਧਾਲੂਆਂ ਲਈ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਐਸਜੀਪੀਸੀ ਤੇ ਅਕਾਲੀ ਆਗੂਆਂ ਵੱਲੋਂ ਅਰਦਾਸ ਕਰਵਾਈ ਗਈ।

ਵੇਖੋ ਵੀਡੀਓ

ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਤਲਬੀਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪਾਕਿਸਤਾਨ ਵਿੱਚ ਵਾਪਰੇ ਦੁਖਦ ਹਾਦਸੇ ਨੇ ਸਮੁੱਚੀ ਸਿੱਖ ਕੌਮ ਨੂੰ ਗਹਿਰਾ ਸਦਮਾ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮ੍ਰਿਤਕਾਂ ਲਈ ਐਸਜੀਪੀਸੀ ਅਤੇ ਅਕਾਲੀ ਦਲ ਵੱਲੋਂ ਅਰਦਾਸ ਕਰਵਾਈ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਮੁੱਚੇ ਸੰਸਾਰ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਦੁੱਖ ਦੀ ਘੜੀ ਵਿੱਚ ਹਮੇਸ਼ਾ ਖੜ੍ਹੇ ਹਨ।

ਇਹ ਵੀ ਪੜ੍ਹੋ: ਕੋਰੋਨਾ ਕਰ ਕੇ ਤਲਵੰਡੀ ਸਾਬੋ ਦੇ ਰਿਕਸ਼ਾ ਚਾਲਕਾਂ ਨੂੰ ਹੋ ਰਿਹੈ ਔਖਾ

ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਸ਼ੁੱਕਰਵਾਰ ਨੂੰ ਪਾਕਿਸਤਾਨ ਪੰਜਾਬ ਦੇ ਸ਼ੇਖੁਪੁਰਾ ਇਲਾਕੇ ਵਿੱਚ ਵੈਨ ਦੇ ਰੇਲ ਨਾਲ ਟਕਰਾਉਣ ਕਾਰਨ 20 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਵੈਨ ਅਤੇ ਸ਼ਾਹ ਹੁਸੈਨ ਟ੍ਰੇਨ ਵਿਚਕਾਰ ਟੱਕਰ ਕਾਰਨ ਵਾਪਰਿਆ। ਮ੍ਰਿਤਕ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਤੋਂ ਵਾਪਿਸ ਪਰਤ ਰਹੇ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.