ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਪੁਲਿਸ ਨੇ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚੋਂ ਚੋਰੀ ਹੋਏ ਸਮਾਨ ਨੂੰ ਬਰਾਮਦ ਕੀਤਾ।
ਜਾਣਕਾਰੀ ਦਿੰਦੇ ਹੋਏ ਏਸੀਪੀ ਦੇਵਦੱਤ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੇ ਨਾਲ ਲਗਦੇ ਗੁਰੂ ਅਰਜਨ ਦੇਵ ਨਿਵਾਸ ਚੋਂ ਇਕ ਲੁਟੇਰਿਆਂ ਵੱਲੋਂ ਘਰ ਵਿਚ ਵੜ ਕੇ ਵਿਅਕਤੀ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਉਸ ਲੁਟੇਰੇ ਵੱਲੋਂ ਬੜੀ ਸ਼ਾਤਰ ਤਰੀਕੇ ਦੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਸਤੈਦੀ ਵਰਤਦਿਆਂ ਉਸ ਨੂੰ ਕਾਬੂ ਕਰ ਲਿਆ।
ਉਨ੍ਹਾਂ ਨੇ ਦੱਸਿਆ ਕਿ ਇਹਦੇ ਨਾਲ ਚਾਰ ਹੋਰ ਆਰੋਪੀ ਸਨ ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਫੜੇ ਗਏ ਆਰੋਪੀ ਕੋਲੋਂ ਹੋਰ ਵੀ ਲੁੱਟ ਦਾ ਸਾਮਾਨ ਬਰਾਮਦ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਲਾਰੇਂਸ ਰੋਡ ਦੇ ਵਿਚ ਵੀ ਇਸ ਵਿਅਕਤੀ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਉਸ ਵਿੱਚ ਵੀ ਇਹ ਲੋੜੀਂਦਾ ਸੀ। ਪੁਲਿਸ ਦੇ ਮੁਤਾਬਕ ਹੁਣ ਜਲਦ ਹੀ ਇਸਦੇ ਹੋਰ ਸੰਗੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਖਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।