ਅੰਮ੍ਰਿਤਸਰ: ਜ਼ਿਲ੍ਹੇ ’ਚ ਸੀਆਈਏ ਸਟਾਫ ਨੂੰ ਵੱਡੀ ਸਫ਼ਲਤਾ ਮਿਲੀ ਹੈ, ਜਿਥੇ ਪੁਲਿਸ ਨੇ 10 ਮੋਬਾਈਲ ਫੋਨ ਤੇ ਚਾਰ ਚੋਰੀ ਦੀਆਂ 8 ਐਕਟਿਵਾ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਪੁਲਿਸ ਨੇ ਇੱਕ ਮੁਲਜ਼ਮ ਨੂੰ ਵੀ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਵੱਜੋਂ ਹੋਈ ਹੈ।
ਇਹ ਵੀ ਪੜੋ: ਨੌਜਵਾਨਾਂ ਵੱਲੋਂ 'ਜੀਓ' ਦਫ਼ਤਰ ਅੱਗੇ ਪ੍ਰਦਰਸ਼ਨ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਹਿਲਾਂ ਫੜ੍ਹਿਆ ਗਿਆ ਸੀ, ਜਿਸ ਤੋਂ ਮੌਕੇ ’ਤੇ 2 ਮੋਬਾਈਨ ਫੋਨ ਤੇ ਇੱਕ ਐਕਟਿਵਾ ਬਰਾਮਦ ਕੀਤੀ ਸੀ, ਜਿਸ ਮਗਰੋਂ ਜਦੋਂ ਪੁਲਿਸ ਨੇ ਇਸ ਤੋਂ ਸਖ਼ਤੀ ਨਾਲ ਪੁਛਗਿੱਛ ਕੀਤੀ ਤਾਂ ਇਸ ਤੋਂ 8 ਹੋਰ ਮੋਬਾਈਨ ਫੋਨ ਤੇ 7 ਐਕਟਿਵਾ ਵੀ ਬਰਾਮਦ ਕੀਤੀਆਂ ਗਈਆਂ, ਜੋ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੀਆਂ ਗਈਆਂ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮੁਲਜ਼ਮ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਸਨੂੰ ਅਸੀਂ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ ਰਿਮਾਂਡ ਲੈ ਲਿਆ ਹੈ ਤੇ ਹੋਰ ਸਖ਼ਤੀ ਨਾਲ ਪੁਛਗਿੱਛ ਕੀਤੀ ਜਾਵੇਗੀ।
ਇਹ ਵੀ ਪੜੋ: ਅੰਦੋਲਨ 'ਚ ਬੈਠੇ ਕਿਸਾਨਾਂ ਲਈ ਟਰਾਲੀਆਂ 'ਚ ਫਿੱਟ ਕੀਤੇ ਏ.ਸੀ