ਅੰਮ੍ਰਿਤਸਰ: ਯੂਨਾਈਟਿਡ ਸਟੇਟ ਅਮਰੀਕਾ ਦੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਉਨ੍ਹਾਂ ਵੱਲੋਂ ਰਸ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵਿਖੇ ਪਹੁੰਚਣ ‘ਤੇ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਵੱਲੋਂ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨਾਈਟਿਡ ਸਟੇਟ ਦੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਦੇ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਬੜਾ ਹੀ ਚੰਗਾ ਮਹਿਸੂਸ ਹੋ ਰਿਹਾ ਹੈ।
ਉਨ੍ਹਾਂ ਕੋਰੋਨਾ ਮਹਾਮਾਰੀ ਸਮੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਕੋਰੋਨਾ ਮਹਾਮਾਰੀ ਸਮੇਂ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਕੀਤਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਭਾਰਤ ਵੱਲੋਂ ਅਮਰੀਕਾ ਨੂੰ ਕੋਵਿਡ ਵੈਕਸੀਨ ਮੁਹੱਈਆ ਕਰਵਾਈ ਗਈ ਅਤੇ ਹੁਣ ਕੋਵਿਡ ਦੀ ਦੂਸਰੀ ਵੇਵ ਮੌਕੇ ਅਮਰੀਕਾ ਵੱਲੋਂ ਭਾਰਤ ਨੂੰ ਆਕਸੀਜਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸਦੇ ਚਲਦੇ ਅਸੀਂ ਕਹਿ ਸਕਦੇ ਹਾਂ ਕਿ ਇਸ ਮਹਾਮਾਰੀ ਦੇ ਸਮੇ ਦੋਵੇ ਦੇਸ਼ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਸਨ। ਇਸ ਮੌਕੇ ਉਨ੍ਹਾਂ ਦੇ ਵੱਲੋਂ ਹੋਰ ਵੀ ਅਹਿਮ ਮਸਲਿਆਂ ਨੂੰ ਲੈਕੇ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ:ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇਗੀ ਸਿੱਧੂ ਦੇ ਖਿਲਾਫ ਸ਼ਿਕਾਇਤ