ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਘਾਪੁਰਾਣਾ ਵਿੱਚ ਇੱਕ ਵਿਸ਼ਾਲ ਕਿਸਾਨ ਅੰਦੋਲਨ ਰੈਲੀ ਨੂੰ ਵਿੱਚ ਸ਼ਿਰਕਤ ਕਰਣ ਲਈ ਪਹੁੰਚੇ ਹਨ, ਜਿਸ ਨੂੰ ਲੈ ਕੇ ਪੰਜਾਬ ’ਚ ਸਿਆਸਤ ਸਿਖਰਾ ’ਤੇ ਹੋ ਰਹੀ ਹੈ ਕਾਂਗਰਸ ਪਾਰਟੀ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਬਿਆਨ ਦਿੰਦੇ ਕਿਹਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਹਿਤੇਸ਼ੀ ਹਨ ਤਾਂ ਉਹ ਦਿੱਲੀ ਵਿੱਚ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ।
ਇਹ ਵੀ ਪੜੋ: ਲੁਧਿਆਣਾ 'ਚ ਬੇਅਸਰ ਨਾਈਟ ਕਰਫ਼ਿਊ
ਵੇਰਕਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ’ਚ ਸਿਰਫ਼ ਸਿਆਸੀ ਪਖੰਡ ਕਰਨ ਪਹੁੰਚ ਰਹੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕੋਰੋਨਾ ਵਾਇਰਸ ਉੱਤੇ ਬੋਲਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨੂੰ ਵਧਾਵਾ ਦੇਣ ਲਈ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪੁੱਜੇ ਹੋਏ ਹਨ। ਕਿਉਂਕਿ ਇਸ ਸਮੇਂ ਕੋਰੋਨਾ ਸਿਖਰ ’ਤੇ ਹੈ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਟੈਂਡਿੰਗ ਕਮੇਟੀ ਵਿੱਚ ਇਸ ਪ੍ਰਸਤਾਵ ਨੂੰ ਪਾਸ ਕੀਤਾ ਗਿਆ ਸੀ ਤੇ ਹੁਣ ਕਿਸਾਨ ਹਿਤੈਸ਼ੀ ਬਣਨ ਦਾ ਨਾਟਕ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਲੰਮੇ ਸਮੇਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪਹੁੰਚ ਰਹੇ ਹਨ ਤੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਵੱਡੇ ਸਵਾਲ ਖੜੇ ਹੋ ਰਹੇ ਹਨ।
ਇਹ ਵੀ ਪੜੋ: ਕਿਸਾਨ ਮਹਾਂ ਸੰਮੇਲਨ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪੁੱਜੇ ਅਰਵਿੰਦ ਕੇਜਰੀਵਾਲ