ETV Bharat / state

ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ, ਜਾਣੇ ਉਨ੍ਹਾਂ ਦੇ ਮੁੱਦੇ ਤੇ ਸਮੱਸਿਆਵਾਂ

ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਇਕੱਲੀ ਪਾਰਟੀ ਹੈ ਜਿਹੜੀ ਆਮ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਵਾਸਤੇ ਉਨ੍ਹਾਂ ਕੋਲ ਜਾਂਦੀ ਹੈ ਤਾਂ ਜੋ ਸਰਕਾਰ ਬਣਾ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਵਾਅਦਾ ਕੀਤਾ ਕਿ ਦਿੱਲੀ ਦੀ ਤਰਾਂ ਪੰਜਾਬ ਵਿਚੋਂ ਵੀ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ, ਜਾਣੇ ਉਨ੍ਹਾਂ ਦੇ ਮੁੱਦੇ ਤੇ ਸਮੱਸਿਆਵਾਂ
ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ, ਜਾਣੇ ਉਨ੍ਹਾਂ ਦੇ ਮੁੱਦੇ ਤੇ ਸਮੱਸਿਆਵਾਂ
author img

By

Published : Dec 25, 2021, 7:38 PM IST

ਅੰਮ੍ਰਿਤਸਰ/ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਵੱਲੋਂ ਕਰਵਾਏ 'ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੇਜਰੀਵਾਲ ਦੀ ਗੱਲਬਾਤ' ਪ੍ਰੋਗਰਾਮ ਦੌਰਾਨ ਸੂਬੇ ਦੀਆਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਸੁਖਬੀਰ ਕੌਰ ਅਤੇ ਹੋਰ ਆਗੂ ਮੰਚ 'ਤੇ ਬਿਰਾਜਮਾਨ ਸਨ।

ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ, ਜਾਣੇ ਉਨ੍ਹਾਂ ਦੇ ਮੁੱਦੇ ਤੇ ਸਮੱਸਿਆਵਾਂ
ਕੇਜਰੀਵਾਲ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਮੁਲਾਕਾਤ, ਜਾਣੇ ਉਨ੍ਹਾਂ ਦੇ ਮੁੱਦੇ ਤੇ ਸਮੱਸਿਆਵਾਂ

ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਇਕੱਲੀ ਪਾਰਟੀ ਹੈ ਜਿਹੜੀ ਆਮ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਵਾਸਤੇ ਉਨ੍ਹਾਂ ਕੋਲ ਜਾਂਦੀ ਹੈ ਤਾਂ ਜੋ ਸਰਕਾਰ ਬਣਾ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਵਾਅਦਾ ਕੀਤਾ ਕਿ ਦਿੱਲੀ ਦੀ ਤਰਾਂ ਪੰਜਾਬ ਵਿਚੋਂ ਵੀ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ 'ਆਪ' ਵੱਲੋਂ ਤੀਜੀ ਗਰੰਟੀ ਦੇਣ ਕਾਰਨ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਅਲੋਚਨਾ ਕੀਤੀ ਜਾ ਰਹੀ ਹੈ। ਔਰਤਾਂ ਦੀ ਆਰਥਿਕ ਮਦਦ ਅਸੀਂ ਹੀ ਕਰ ਸਕਦੇ ਹਾਂ ਕਿਉਂਕਿ ਅਸੀਂ ਦਿੱਲੀ ਵਿੱਚ ਅਜਿਹਾ ਕੀਤਾ ਹੈ। ਦਿੱਲੀ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਔਰਤਾਂ ਨੂੰ ਮੁਫ਼ਤ ਪਾਣੀ, ਬਿਜਲੀ, ਚੰਗੇ ਸਕੂਲ ਅਤੇ ਹਸਪਤਾਲ ਅਤੇ ਬੱਸ ਸੇਵਾ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਾਂ ਪੰਜਾਬ ਦੀਆਂ ਔਰਤਾਂ ਨੂੰ ਮੁਫ਼ਤ ਸਹੂਲਤਾਂ ਦੇ ਨਾਲ ਨਾਲ ਆਰਥਿਕ ਮਦਦ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਰਾਜਾ ਵੜਿੰਗ ਪਹੁੰਚੇ ਅੰਮ੍ਰਿਤਸਰ

ਇਸ ਸਮੇਂ ਬੀਬਾ ਰਾਜਬੀਰ ਕੌਰ ਨੇ ਆਸ਼ਾ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਅਰਵਿੰਦ ਕੇਜਰੀਵਾਲ ਨੂੰ ਜਾਣਕਾਰੀ ਦਿੱਤੀ। ਜਦੋਂ ਕਿ ਆਂਗਣਵਾੜੀ ਆਗੂ ਪਰਮਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਮਿਲਦੀ ਬਹੁਤ ਘੱਟ ਤਨਖ਼ਾਹ, ਟੀਕਾਕਰਨ ਨਾ ਹੋਣ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਮਰਨ ਵਾਲੀਆਂ ਵਰਕਰਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਨਾ ਦੇਣ ਬਾਰੇ ਜਾਣਕਾਰੀ ਦਿੱਤੀ।

'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਰਨਾਂ ਪਾਰਟੀਆਂ ਵਾਂਗ ਅਸੀਂ ਆਰਾਮਦਾਇਕ ਕਮਰਿਆਂ ਵਿੱਚ ਬੈਠ ਕੇ ਚੋਣ ਮਨੋਰਥ ਪੱਤਰ ਨਹੀਂ ਬਣਾਉਂਦੇ, ਸਗੋਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੁੱਦਿਆਂ ਨੂੰ ਜਾਣਨ ਲਈ ਉਨ੍ਹਾਂ ਕੋਲ ਜਾਂਦੇ ਹਾਂ। ਸਰਕਾਰ ਬਣਨ 'ਤੇ ਆਪਾਂ ਮਿਲ ਕੇ ਸੱਤਾ ਦੀ ਵਰਤੋਂ ਲੋਕਾਂ ਨਾਲ ਸਾਂਝੇ ਕੀਤੇ ਮਾਮਲਿਆਂ ਨੂੰ ਹੱਲ ਕਰਾਂਗੇ।

ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਧਰਮ ਅਤੇ ਜਾਤ ਆਧਾਰ ਨਫ਼ਰਤ ਦੀ ਰਾਜਨੀਤੀ ਕਰਦੀਆਂ ਹਨ, ਪਰ 'ਆਪ' ਲੋਕਾਂ ਦੇ ਵਿਕਾਸ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਅੱਜ ਲੋਕ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਕਰਦੇ, ਪਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਲਈ ਕੰਮ ਕਰਕੇ ਅਜਿਹੀ ਧਾਰਨਾ ਨੂੰ ਬਦਲਿਆ ਹੈ। ਮਾਨ ਨੇ ਸਰਕਾਰ ਵੱਲੋਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ 'ਤੇ ਪੰਜਾਬ ਭਰ ਲਾਠੀਚਾਰਜ ਕਰਨ ਦੀ ਸਖ਼ਤ ਅਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਉਹ ਆਪਣੀ ਆਵਾਜ਼ ਅਤੇ ਚਿਹਰਾ ਦੀ ਵਰਤੋਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਕੇਜਰੀਵਾਲ ਵੱਲੋਂ ਸਰਕਾਰ ਆਉਣ 'ਤੇ ਵਕੀਲਾਂ ਲਈ ਕੀਤਾ ਵੱਡਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.