ਅੰਮ੍ਰਿਤਸਰ: ਚੋਣਾਂ ਨੇੜੇ ਆਉਂਦੇ ਸਾਰ ਹੀ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ ਅਤੇ ਇਸੇ ਦੇ ਚੱਲਦਿਆਂ ਹੁਣ ਲੋਕਾਂ ਵਿੱਚ ਸਿਆਸੀ ਪਾਰਟੀਆਂ ਬਦਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਣਯੋਗ ਹੈ ਕਿ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡ ਠੱਠੀਆਂ ਵਿਖੇ ਕੁੱਝ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਛੱਡ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਪਿੰਡ ਠੱਠੀਆਂ ਤੋਂ ਸੁੱਖ ਸਾਂਸਦ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ।
ਵਿਧਾਇਕ ਭਲਾਈਪੁਰ ਨੇ ਕਿਹਾ ਕਿ ਸਮਾਂ ਬਦਲ ਚੁੱਕਾ ਹੈ ਲੋਕ ਕੰਮ ਕਰਨ ਵਾਲੇ ਲੀਡਰਾਂ ਨੂੰ ਪਿਆਰ ਕਰਦੇ ਹਨ ਅਤੇ ਉਸੇ ਸਦਕਾ ਪਾਰਟੀ ਦਾ ਵਿਸਥਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਦਾ ਪੂਰਾ ਆਦਰ ਮਾਨ ਅਤੇ ਸਤਿਕਾਰ ਕਰਦੀ ਹੈ ਅਤੇ ਸਮਾਂ ਆਉਣ 'ਤੇ ਯੋਗ ਜ਼ਿੰਮੇਵਾਰੀਆਂ ਨਾਲ ਵੀ ਨਿਵਾਜਦੀ ਹੈ।