ਅੰਮ੍ਰਿਤਸਰ: ਬੀਤੇ ਦਿਨੀਂ ਹਾਂਗਜ਼ੂ ਏਸ਼ੀਅਨ ਖੇਡਾਂ ਵਿੱਚ ਭਾਰਤੀ ਹਾਕੀ ਟੀਮ (Indian Hockey Team) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ। ਇਸ ਤੋਂ ਬਾਅਦ ਭਾਰਤ ਦੇ ਖਿਡਾਰੀਆਂ ਦੇ ਘਰਾਂ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜੇਕਰ ਗੱਲ ਕਰੀਏ ਜੰਡਿਆਲਾ ਇਲਾਕੇ ਦੀ ਤਾਂ ਇੱਥੋਂ ਦੇ ਹਾਕੀ ਖਿਡਾਰੀ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਰਿਸ਼ਤੇਦਾਰ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ, ਜਦੋਂ ਕਿ ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ਅਤੇ ਪੂਰੀ ਟੀਮ 'ਤੇ ਮਾਣ ਹੈ ਕਿਉਂਕਿ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਭਾਰਤ ਦਾ ਨਾਂ ਦੁਨੀਆ 'ਚ ਸਭ ਤੋਂ ਵੱਡਾ ਕੀਤਾ ਹੈ।
ਪਰਿਵਾਰ ਨੇ ਜਤਾਈ ਖੁਸ਼ੀ: ਛੋਟੇ ਜਿਹੇ ਪਿੰਡ ਤੋਂ ਉੱਠ ਕੇ ਹਰਮਨਪ੍ਰੀਤ ਨੇ ਆਪਣਾ ਨਾਂ ਦੁਨੀਆਂ ਵਿੱਚ ਮਸ਼ਹੂਰ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਉਹ ਸਾਰੀ ਟੀਮ ਦੀ ਵਾਪਸੀ ਦਾ ਇੰਤਜ਼ਾਰ ਕਰ ਰਹੇ ਹਨ। ਜਿਵੇਂ ਹੀ ਟੀਮ ਭਾਰਤ ਪਰਤੇਗੀ ਤਾਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਖਿਡਾਰੀਆਂ ਦੇ ਸਨਮਾਨ ਲਈ ਸਮਾਗਮ ਦਾ ਆਯੋਜਨ (Ceremony to honor the players) ਕੀਤਾ ਜਾਵੇਗਾ, ਜਦਕਿ ਹਰਮਨਪ੍ਰੀਤ ਦੇ ਘਰਦਿਆਂ ਨੇ ਸੁਆਗਤ ਲਈ ਵਿਸ਼ੇਸ਼ ਤਿਆਰੀਆਂ ਕੀਤੇ ਹਨ ਅਤੇ ਪਰਿਵਾਰਕ ਮੈਂਬਰ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਨਜ਼ਰ ਆ ਰਹੇ ਹਨ।
- Asian Games 2023: ਏਸ਼ੀਅਨ ਖੇਡਾਂ 'ਚ ਕਮਾਲ ਕਰਨ ਵਾਲੀ ਸਿਫ਼ਤ ਕੌਰ ਸਮਰਾ ਨੂੰ ਖੇਡ ਮੰਤਰੀ ਪੰਜਾਬ ਨੇ ਦਿੱਤੀ ਵਧਾਈ, ਘਰ ਪਹੁੰਚ ਇਨਾਮੀ ਰਾਸ਼ੀ ਦੇਣ ਦਾ ਕੀਤਾ ਐਲਾਨ
- Asian Games 2023: ਭਾਰਤੀ ਮਹਿਲਾ ਕਬੱਡੀ ਟੀਮ ਨੇ ਕੀਤਾ ਕਮਾਲ, ਚੀਨ ਨੂੰ ਫਾਈਨਲ 'ਚ ਹਰਾ ਜਿੱਤਿਆ ਗੋਲਡ ਮੈਡਲ, ਬੇਹੱਦ ਰੋਮਾਂਚਕ ਰਿਹਾ ਫਾਈਨਲ ਮੁਕਾਬਲਾ
- Asian Games 2023: ਭਾਰਤ ਦੇ ਨਾਮ ਇੱਕ ਹੋਰ ਗੋਲਡ ਮੈਡਲ, ਜੋਤੀ ਵੇਨਮ ਨੇ ਤੀਰਅੰਦਾਜ਼ੀ ਕੰਪਾਊਂਡ ਮਹਿਲਾ ਵਿਅਕਤੀਗਤ ਮੁਕਾਬਲੇ 'ਚ ਸੋਨ ਤਗ਼ਮਾ ਜਿੱਤਿਆ
ਬੀਤੇ ਦਿਨ ਜਿੱਤਿਆ ਸੀ ਮੈਡਲ: ਦੱਸ ਦਈਏ ਬੀਤੇ ਦਿਨ ਭਾਰਤੀ ਪੁਰਸ਼ ਹਾਕੀ ਟੀਮ (Indian mens hockey team) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਆਈ ਖੇਡਾਂ 2023 'ਚ ਭਾਰਤ ਲਈ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਟੀਮ ਦਾ ਫਾਈਨਲ ਮੁਕਾਬਲਾ ਜਾਪਾਨ ਨਾਲ ਸੀ। ਇਸ ਮੈਚ ਵਿੱਚ ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ ਹੈ। ਇਸ ਦੇ ਨਾਲ ਹੀ, ਭਾਰਤ ਨੇ ਇੱਕ ਹੋਰ ਸੋਨ ਤਗ਼ਮਾ ਜਿੱਤ ਲਿਆ ਹੈ। ਇਹ ਦਿਨ ਦਾ ਪਹਿਲਾ ਸੋਨ ਤਮਗਾ ਸੀ। ਏਸ਼ਿਆਈ ਖੇਡਾਂ ਦੇ 13ਵੇਂ ਦਿਨ ਹਰਮਨਪ੍ਰੀਤ ਸਿੰਘ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ ਹੈ। ਇਸ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ (Paris Olympics) ਲਈ ਵੀ ਸਿੱਧੇ ਤੌਰ 'ਤੇ ਕੁਆਲੀਫਾਈ ਕਰ ਲਿਆ ਹੈ।