ETV Bharat / state

ਵਿਧਾਨਸਭਾ ਚੋਣਾਂ 2022: ਕੁੰਵਰ ਵਿਜੇ ਪ੍ਰਤਾਪ ਨੂੰ ਉਮੀਦਵਾਰ ਐਲਾਨਣ ਨੂੰ ਲੈ ਕੇ ਭੜਕੇ ਆਪ ਵਰਕਰ - ਆਮ ਆਦਮੀ ਪਾਰਟੀ ਵਰਕਰਾਂ ਵਿੱਚ ਬਗਾਵਤੀ ਸੁਰ ਸ਼ੁਰੂ

ਅੰਮ੍ਰਿਤਸਰ ਉੱਤਰੀ ਹਲਕਾ ਤੋਂ ਕੁੰਵਰ ਵਿਜੇ ਪ੍ਰਤਾਪ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕੁੰਵਰ ਨੂੰ ਉਮੀਦਵਾਰ ਬਣਾਉਣ ਨੂੰ ਲੈ ਕੇ ਹਲਕੇ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਚੱਲਦੇ ਵਰਕਰਾਂ ਵੱਲੋਂ ਹਲਕਾ ਉੱਤਰੀ ਤੋਂ ਉਮੀਦਵਾਰ ਰਹੇ ਮਨੀਸ਼ ਅਗਰਵਾਲ ਨੂੰ ਇੱਕ ਮੰਗ ਪੱਤਰ ਦੇ ਕੇ ਫਿਰ ਤੋਂ ਵਿਧਾਨਸਭਾ ਚੋਣ ਲੜਨ ਦੀ ਅਪੀਲ ਕੀਤੀ। ਨਾਲ ਹੀ ਵਰਕਰਾਂ ਵੱਲੋਂ ਆਪ ਨੂੰ ਚਿਤਾਵਨੀ ਦਿੱਤੀ ਗਈ ਹੈ।

ਕੁੰਵਰ ਵਿਜੇ ਪ੍ਰਤਾਪ ਨੂੰ ਉਮੀਦਵਾਰ ਐਲਾਨਿਆ
ਕੁੰਵਰ ਵਿਜੇ ਪ੍ਰਤਾਪ ਨੂੰ ਉਮੀਦਵਾਰ ਐਲਾਨਿਆ
author img

By

Published : Dec 17, 2021, 8:23 PM IST

ਅੰਮ੍ਰਿਤਸਰ: ਇੱਕ ਵਾਰ ਫਿਰ 2017 ਵਾਂਗ ਵਿਧਾਨਸਭਾ ਚੋਣਾਂ 2022 ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਬਗਾਵਤੀ ਸੁਰ ਸ਼ੁਰੂ ਹੋ ਗਏ ਹਨ। ਇਸਦੇ ਚਲਦੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ 2017 ਚੋਣਾਂ ਵਿੱਚ ਵਿਧਾਨ ਸਭਾ ਹਲਕਾ ਉੱਤਰੀ ਤੋਂ ਉਮੀਦਵਾਰ ਰਹੇ ਮਨੀਸ਼ ਅਗਰਵਾਲ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੰਗ ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਕਿ ਇਸ ਵਾਰ ਵੀ 2022 ਦੀਆਂ ਚੋਣਾਂ ਮਨੀਸ਼ ਅਗਰਵਾਲ ਹੀ ਲੜਨ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਿਸੇ ਹੋਰ ਹਲਕੇ ਤੋਂ ਚੋਣ ਲੜਾਈ ਜਾਵੇ।

ਕੁੰਵਰ ਵਿਜੇ ਪ੍ਰਤਾਪ ਨੂੰ ਉਮੀਦਵਾਰ ਐਲਾਨਿਆ
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿੱਚ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਤਾਰਿਆ ਗਿਆ। ਆਪ ਦੇ ਇਸ ਐਲਾਨ ਤੋਂ ਬਾਅਦ ਪਾਰਟੀ ਦੇ ਵਿੱਚ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਵਿਧਾਨ ਸਭਾ ਹਲਕਾ ਉੱਤਰੀ ਦੇ ਵਰਕਰਾਂ ਦੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ।ਇਸ ਰੋਸ ਦੇ ਚੱਲਦੇ ਹੀ ਹਲਕੇ ਦੇ ਵਰਕਰਾਂ ਵੱਲੋਂ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਹੈ ਕਿ ਜੇ ਵਿਧਾਨ ਸਭਾ ਚੋਣਾਂ 2022 ਦੇ ਵਿੱਚ ਪਾਰਟੀ ਉੱਤਰੀ ਹਲਕੇ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣ ਲੜਾਉਂਦੀ ਹੈ ਤਾਂ ਇਸ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ।ਦੂਜੇ ਪਾਸੇ ਇਸ ਮਾਮਲੇ ’ਚ ਮਨੀਸ਼ ਅਗਰਵਾਲ ਦਾ ਕਹਿਣਾ ਹੈ ਕਿ ਪਾਰਟੀ ਵਰਕਰਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ ਕਿ ਹਲਕਾ ਉੱਤਰੀ ਦੇ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੀਟ ਕਿਉਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਇਸ ਵਾਰ ਵੀ ਵਿਧਾਨ ਸਭਾ ਹਲਕਾ ਉੱਤਰੀ ਦੇ ਵਿੱਚ ਉਨ੍ਹਾਂ ਨੂੰ ਹੀ ਚੋਣ ਲੜਨ ਲਈ ਟਿਕਟ ਦਿੱਤੀ ਜਾਵੇ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਜ਼ਰੂਰ ਕਰਾਂਗਾ ਪਰ ਕਦੇ ਵੀ ਆਮ ਆਦਮੀ ਪਾਰਟੀ ਨਹੀਂ ਛੱਡਾਂਗਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਹਾਈ ਕਮਾਂਡ ਜਿਸ ਨੂੰ ਵੀ ਟਿਕਟ ਦੇਵੇਗੀ ਉਹ ਉਸ ਨਾਲ ਖੜ੍ਹ ਕੇ ਪਾਰਟੀ ਦਾ ਪ੍ਰਚਾਰ ਕਰਨਗੇ। ਇਹ ਵੀ ਪੜ੍ਹੋ: Punjab Assembly Election 2022: ਕੇਜਰੀਵਾਲ ਦੀ ਲੰਬੀ ਰੈਲੀ ਨੂੰ ਲੈ ਕੇ ਭੜਕੇ ਹਰਸਿਮਰਤ ਬਾਦਲ, ਹੱਥ ਜੋੜ ਕੇ ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.