ਅਜਨਾਲਾ: 2022 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਚੁਣਾਵੀ ਬਿਗੁਲ ਵਜਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਹਲਕਾ ਇੰਚਾਰਜ ਅਤੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ (Amarpal Singh Bonny Ajnala) ਦੀ ਅਗਵਾਈ ਹੇਠ ਸਰਕਲ ਅਜਨਾਲਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਚੋਣਾਂ ਨੂੰ ਲੈ ਕੇ ਚੋਣ ਰਣਨੀਤੀ ਅਤੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਹੈ। ਉੱਥੇ ਹੀ ਕਾਂਗਰਸ ਪਾਰਟੀ (Congress Party) ਵੱਲੋਂ ਅਜਨਾਲਾ ਦਾ ਵਿਕਾਸ ਨਾ ਕਰਵਾਉਣ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਅਤੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ(Amarpal Singh Bonny Ajnala) ਨੇ ਪੰਜਾਬ ਸਰਕਾਰ (Government of Punjab) ‘ਤੇ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ 2017 ਵਿੱਚ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ (Congress Government) ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ (Congress) ਜੇਕਰ ਕਿਸੇ ਦਾ ਵਿਕਾਸ ਕੀਤਾ ਹੈ ਤਾਂ ਉਹ ਆਪਣੇ ਮੰਤਰੀਆਂ ਤੇ ਵਿਧਾਇਕਾਂ ਦਾ ਵਿਕਾਸ ਕੀਤਾ ਹੈ। ਅਜਨਾਲਾ ਦੇ ਵਿਕਾਸ ਨੂੰ ਲੈਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਤੇ ਸ਼ਹਿਰਾਂ ਦਾ ਬੂਰਾ ਹਾਲ ਹੈ।
ਇਸ ਮੌਕੇ ਬੋਨੀ ਅਜਨਾਲਾ ਨੇ ਕਾਂਗਰਸ (Congress) ‘ਤੇ ਕਿਸਾਨਾਂ (Farmers) ਨਾਲ ਧੋਖਾਂ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾਂ ਹੀ ਪੰਜਾਬ ਵਿਰੋਧੀ ਪਾਰਟੀ ਰਹੀ ਹੈ। ਇਸ ਮੌਕੇ ਉਨ੍ਹਾਂ ਨੇ 1984 ‘ਚ ਅਕਾਲ ਤਖਤ ਸਾਹਿਬ ‘ਤੇ ਕਾਂਗਰਸ ਵੱਲੋਂ ਕੀਤੇ ਹਮਲੇ ਦੀ ਵੀ ਨਿੰਦਾ ਕਰਦੇ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਦੱਸਿਆ।
ਇਸ ਮੌਕੇ ਹਲਕੇ ਦੇ ਵੱਖ-ਵੱਖ ਅਕਾਲੀ ਵਰਕਰਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਇਹ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣਨ ਜਾ ਰਹੀ ਹੈ।
ਇਸ ਮੌਕੇ ਇਨ੍ਹਾਂ ਵਰਕਰਾਂ ਨੇ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ‘ਤੇ ਇਲਜ਼ਾਮ ਲਗਾਏ ਹਨ, ਕਿ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ‘ਤੇ ਕਾਂਗਰਸੀਆਂ ਵੱਲੋਂ ਝੂਠੇ ਪਰਚੇ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ:ਗੁਜਰਾਤ ਪਹੁੰਚੇ ਮਨਪ੍ਰੀਤ ਬਾਦਲ ਨੇ ਕੇਂਦਰ ਸਰਕਾਰ ’ਤੇ ਖੜੇ ਕੀਤਾ ਵੱਡੇ ਸਵਾਲ