ਅੰਮ੍ਰਿਤਸਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ। ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਸੰਗਤ ਨੂੰ ਸੰਬੋਧਨ ਕਰਦੇ ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨ, ਸੋ ਸਾਰੇ ਇਸ ਮੌਕੇ ਦਾ ਲਾਹ ਲੈਂਦੇ ਹੋਏ ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰੋ।
ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਸੰਗਤ ਨੂੰ ਸੰਬੋਧਨ ਕਰਦੇ ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨ, ਸੋ ਸਾਰੇ ਇਸ ਮੌਕੇ ਦਾ ਲਾਹ ਲੈਂਦੇ ਹੋਏ ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰੋ। ਉਨਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਸਿੱਖਿਆ ਤੋਂ ਬਿਨਾਂ ਤਰੱਕੀ ਅਸੰਭਵ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਵਲੋਂ ਕਰੀਬ 33 ਕਰੋੜ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਪੈਨੋਰਮਾ ਬਣਾਇਆ ਗਿਆ ਹੈ। ਜਿਸਦਾ ਉਦਘਾਟਨ ਜਲਦੀ ਹੀ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸੀਲ ਹੈ।
- Chandra Grahan 2023: ਇਸ ਦਿਨ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ, ਜਾਣੋ ਸ਼ਰਦ ਪੂਰਨਿਮਾ 'ਤੇ ਦੇਵੀ ਲਕਸ਼ਮੀ ਦੀ ਪੂਜਾ ਦਾ ਮਹੱਤਵ
- Sharad Purnima 2023: ਜਾਣੋ, ਸ਼ਰਦ ਪੂਰਨਿਮਾ ਦੇ ਦਿਨ ਖੀਰ ਬਣਾਉਣੀ ਚਾਹੀਦੀ ਜਾਂ ਨਹੀਂ ਅਤੇ ਕਦੋ ਕਰਨੀ ਚਾਹੀਦੀ ਹੈ ਮਾਤਾ ਲਕਸ਼ਮੀ ਦੀ ਪੂਜਾ
- Sharad Purnima Grahan 2023: ਸ਼ਰਦ ਪੂਰਨਿਮਾ ਅਤੇ ਚੰਦਰ ਗ੍ਰਹਿਣ ਅੱਜ, ਦੇਵੀ ਲਕਸ਼ਮੀ ਦੀ ਪੂਜਾ ਲਈ ਸ਼ੁਭ ਦਿਨ
ਇੱਥੇ ਦੱਸਣ ਯੋਗ ਹੈ ਕਿ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ 'ਤੇ ਸਾਰੀਆਂ ਸਰਕਾਰਾਂ ਵੱਲੋਂ ਅੰਤਰਰਾਸ਼ਟਰੀ ਪੱਧਰ 'ਤੇ ਸਮਾਗਮ ਮੌਕੇ ਕੀਤਾ ਜਾਂਦਾ ਰਿਹਾ ਹੈ, ਲੇਕਿਨ ਇਸ ਵਾਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੈਰ ਮੌਜੂਦਗੀ ਵਾਲਮੀਕੀ ਸਮਾਜ ਨੂੰ ਜਰੂਰ ਖਲਦੀ ਹੋਈ ਨਜ਼ਰ ਦੀ ਹੋਵੇਗੀ। ਪਰ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਵੱਲੋਂ ਵਾਲਮੀਕੀ ਆਸ਼ਰਮ ਪਹੁੰਚ ਕੇ ਆਪਣੀ ਹਾਜਰੀ ਵੀ ਲਗਾਈ ਅਤੇ ਭਗਵਾਨ ਵਾਲਮੀਕੀ ਜੀ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਗੱਲ ਕੀਤੀ ਗਈ। ਹੁਣ ਵੇਖਣਾ ਹੋਵੇਗਾ ਕਿ ਦੂਸਰੀ ਸਿਆਸੀ ਪਾਰਟੀਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਦੀ ਰਾਮ ਤੀਰਥ ਫੇਰੀ ਨੂੰ ਲੈ ਕੇ ਕਿਸ ਤਰ੍ਹਾਂ ਦੇ ਸਵਾਲ ਚੁੱਕਦੇ ਹਨ ਅਤੇ ਕੀ ਉਹਨਾਂ ਨੂੰ ਸਵਾਲਾਂ ਵਿੱਚ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।