ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਰਗਾੜੀ ਕਾਂਡ ਵਿੱਚ ਇਨਸਾਫ ਦੁਆਉਣ ਵਾਸਤੇ ਅਤੇ ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਵਾਸਤੇ ਵਾਅਦੇ ਕੀਤੇ ਗਏ ਸਨ। ਇਸ ਤੋਂ ਬਾਅਦ ਹੁਣ ਲੋਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਵਾਲ ਪੁੱਛ ਰਹੇ ਹਨ। ਲੋਕਾਂ ਵੱਲੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਹੁਣ ਹਲਕਾ ਅਟਾਰੀ ਤੋਂ ਵੀ ਵਿਧਾਇਕ ਕੋਲੋ ਜਦੋਂ ਪਿੰਡ ਵਾਸੀਆਂ ਨੇ ਸਵਾਲ ਪੁੱਛਿਆ ਤਾਂ ਉਨ੍ਹਾਂ ਕੋਲ ਕੋਈ ਵੀ ਜਵਾਬ ਨਹੀਂ ਸੀ।
ਵਿਧਾਇਕ ਦਾ ਸਪੱਸ਼ਟੀਕਰਨ: ਇਸ ਤੋਂ ਬਾਅਦ ਹਲਕਾ ਅਟਾਰੀ ਵਿਧਾਇਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਵੱਲੋਂ ਵਰਕਰਾਂ ਗੋਲੀਕਾਂਡ ਅਤੇ ਨਸ਼ੇ ਨੂੰ ਖਤਮ ਕਰਨ ਵਾਸਤੇ ਸਾਨੂੰ ਸਵਾਲ ਪੁੱਛੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦੋਨੋਂ ਨੌਜਵਾਨ ਗਿਣੀ ਮਿਥੀ ਸਾਜਿਸ਼ ਤਹਿਤ ਆਏ ਸੀ ਅਤੇ ਵੀਡੀਓ ਬਣਾ ਕੇ ਬਾਅਦ ਵਿੱਚ ਉਹ ਦਿਖਾਈ ਵੀ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਸਿਟ ਬਣੀ ਹੋਈ ਹੈ ਅਤੇ ਇਸਦੀ ਜਲਦ ਰਿਪੋਰਟ ਸਾਹਮਣੇ ਆ ਜਾਵੇਗੀ ਅਤੇ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਵਾਸਤੇ ਪੰਜਾਬ ਸਰਕਾਰ ਆਪਣਾ ਜ਼ੋਰ ਲਗਾ ਰਹੀ ਹੈ ਅਤੇ ਜਲਦੀ ਹੀ ਖ਼ਤਮ ਕੀਤਾ ਜਾਵੇਗਾ।
ਇੱਥੇ ਜ਼ਿਕਰਯੋਗ ਹੈ ਕਿ ਜਦੋਂ ਵੀ ਪੰਜਾਬ ਵਿੱਚ ਚੋਣਾਂ ਹੁੰਦੀਆਂ ਹਨ ਉਸ ਵੇਲੇ ਬਹਿਬਲ ਕਲਾਂ ਵਿੱਚ ਵਾਪਰੀ ਉਹ ਦਰਦਨਾਕ ਹਾਦਸੇ ਨੂੰ ਖ਼ੂਬ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਜਾਂਦਾ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੀ ਬਹੁਤ ਸਾਰੇ ਵਾਅਦੇ ਵੀ ਕੀਤੇ ਜਾਂਦੇ ਹਨ, ਪਰ ਇਹ ਵਾਅਦੇ ਪੂਰੇ ਨਹੀਂ ਹੋ ਪਾਏ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲੋਂ ਵੀ ਆਮ ਲੋਕਾਂ ਵੱਲੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ।
ਅੱਠ ਮਹੀਨੇ ਬੀਤਣ ਦੇ ਬਾਵਜੂਦ ਵੀ ਅੱਜ ਬਹਿਬਲ ਕਲਾਂ ਵਿਚ ਹੋਏ ਕਤਲੇ-ਆਮ ਅਤੇ ਨਸ਼ੇ ਨੂੰ ਖ਼ਤਮ ਕਰਨ ਤੱਕ ਕੀਤਾ ਜਾਵੇਗਾ। ਲੋਕਾਂ ਨੇ ਇਥੋਂ ਤੱਕ ਕਿਹਾ ਕਿ ਉਨ੍ਹਾਂ ਨੂੰ ਗਲੀਆਂ ਨਾਲੀਆਂ ਪੱਕੀਆਂ ਨਹੀਂ ਚਾਹੀਦੀ ਹੈ, ਨਸ਼ਾ ਖ਼ਤਮ ਹੋਣਾ ਚਾਹੀਦਾ ਹੈ। ਹੁਣ ਵੇਖਣਾ ਹੋਏਗਾ ਕਿ ਪੰਜਾਬ ਸਰਕਾਰ ਇਸ ਉੱਤੇ ਕੀ ਐਕਸ਼ਨ ਲੈ ਲੈਂਦੀ ਹੈ ਜਾਂ ਫਿਰ ਬਾਕੀ ਸਰਕਾਰਾਂ ਵਾਂਗੂ ਹੀ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਰਹਿਣ ਲਈ ਮਜ਼ਬੂਰ ਰਹਿਣਗੇ।
ਇਹ ਵੀ ਪੜ੍ਹੋ: ਪੋਰਸ਼ ਫਲੈਟ ਸੈਂਟਰਲ ਗਰੀਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਪੁਲਿਸ ਨੇ ਵਧਾਈ ਚੌਕਸੀ