ਅੰਮ੍ਰਿਤਸਰ: ਪੰਜਾਬ ਸਰਕਾਰ (Government of Punjab) ਵੱਲੋਂ ਬੀਤੇ ਦਿਨਾਂ ਤੋਂ ਵੀ.ਆਈ.ਪੀ. ਲੋਕਾਂ ਦੀ ਲਗਾਤਾਰ ਘਟਾਈ ਜਾ ਰਹੀ ਸੁਰੱਖਿਆ ਨੂੰ ਲੈ ਕੇ ਜਿੱਥੇ ਸਵਾਲ ਖੜੇ ਹੋ ਰਹੇ ਹਨ। ਉੱਥੇ ਹੀ ਬਾਲੀਵੁੱਡ ਅਭਿਨੇਤਰੀ ਸ਼ਹਿਨਾਜ਼ ਗਿੱਲ (Bollywood actress Shahnaz Gill) ਦੇ ਪਿਤਾ ਨੇ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਿਸ ਲੈਣ ‘ਤੇ ਹਮਲਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਸੰਤੋਖ ਸਿੰਘ ਗਿੱਲ ਲੋਕ ਸਭਾ ਹਲਕਾ ਖਡੂਰ ਸਾਹਿਬ ਇੰਚਾਰਜ ਵੀ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਤੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਇੰਚਾਰਜ (BJP and Punjab Lok Congress from Lok Sabha constituency Khadur Sahib in charge) ਹਨ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਉਪ ਪ੍ਰਧਾਨ (Punjab Vice President of Shiv Sena India) ਵੀ ਹਨ। ਉਨ੍ਹਾਂ ਕਿਹਾ ਕਿ 2019 ਵਿੱਚ ਅਚਾਨਕ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਦੇ ਘਰ 16 ਗੰਨਮੈਨ ਭੇਜ ਦਿੱਤੇ ਗਏ ਸਨ, ਜਿਸ ਬਾਰੇ ਪੁੱਛਣ ‘ਤੇ ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਹੈ। ਜਿਸ ਤੋਂ ਬਾਅਦ ਹੌਲੀ-ਹੌਲੀ ਕਰ ਉਨ੍ਹਾਂ ਦੀ ਸੁਰੱਖਿਆ ਅੱਧੀ ਅਤੇ ਫਿਰ ਪੂਰੀ ਹੀ ਵਾਪਿਸ ਲੈ ਲਈ ਗਈ ਸੀ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਗੀਤਕਾਰਾਂ ਨੇ ਕੀਤਾ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ
ਇਸ ਦੌਰਾਨ ਉਨ੍ਹਾਂ ਨੂੰ ਜਾਨਲੇਵਾ ਹਮਲੇ ਹੋਣ ਤੋਂ ਇਲਾਵਾ ਧਮਕੀਆਂ ਵੀ ਮਿਲ ਚੁੱਕੀਆਂ ਹਨ, ਪਰ ਪੰਜਾਬ ਸਰਕਾਰ (Government of Punjab) ਅਤੇ ਪੁਲਿਸ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਕਿ ਮੁੱਖ ਮੰਤਰੀ ਉਸ ਦੀ ਜ਼ਿੰਮੇਵਾਰੀ ਲੈਂਦੇ ਹਨ, ਕਿਉਕਿ ਬੀਤੇ ਸਮੇਂ ਦੌਰਾਨ ਉਨ੍ਹਾਂ ਦੀ ਗੱਡੀ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਪਰ ਪੁਲਿਸ ਵੱਲੋਂ ਉਕਤ ਘਟਨਾਵਾਂ ਨੂੰ ਨਜ਼ਰ ਅੰਦਾਜ਼ ਕਰ ਸੁਰੱਖਿਆ ਵਾਪਿਸ ਦੇਣ ਤੋਂ ਕਿਨਾਰਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅੱਜ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ