ETV Bharat / state

ਸ਼ਰੇਆਮ ਗੁੰਡਾਗਰਦੀ ! ਨਾਬਾਲਗ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਵਾਇਰਲ - amritsar police news

ਪੰਜਾਬ ਵਿੱਚ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਨੂੰ ਲੈ ਕੇ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਸ਼ਰੇਆਮ ਗੁੰਡਾਗਰਦੀ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹਨ ਕਿ ਅੱਜ ਇਕ ਵਾਰ ਫਿਰ ਤੋਂ ਅੰਮ੍ਰਿਤਸਰ (Attack on boy in Maqbul Pura) ਦੇ ਮਕਬੂਲਪੁਰਾ ਇਲਾਕੇ ਤੋਂ ਕੁਝ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਦੇ ਨਾਲ ਇੱਕ ਨਾਬਾਲਗ ਨੌਜਵਾਨ ਉੱਤੇ ਹਮਲਾ ਕਰ ਦਿੱਤਾ, ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

Attack on boy in Maqbool Pura
Attack on boy in Maqbool Pura
author img

By

Published : Nov 25, 2022, 7:10 AM IST

Updated : Nov 25, 2022, 7:15 AM IST

ਅੰਮ੍ਰਿਤਸਰ: ਮਕਬੂਲਪੁਰਾ ਇਲਾਕੇ ਵਿੱਚ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਨੌਜਵਾਨ ਉੱਤੇ ਹਮਲਾ (Attack on boy in Maqbool Pura) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਬੁਰੀ ਤਰ੍ਹਾਂ ਜਖ਼ਮੀ ਹੋਇਆ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਸ਼ਰੇਆਮ ਗੁੰਡਾਗਰਦੀ ! ਨਾਬਾਲਗ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਵਾਇਰਲ

ਘਰੋਂ ਦਵਾਈ ਲੈਣ ਲਈ ਨਿਕਲਿਆ ਸੀ ਨੌਜਵਾਨ: ਜਖ਼ਮੀ ਨੌਜਵਾਨ ਦੀ ਮਾਂ ਜਸਬੀਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੋਂ ਦਵਾਈ ਲੈਣ ਲਈ ਗਿਆ ਸੀ ਤੇ ਉਸ ਉੱਪਰ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ 20 ਤੋਂ 25 ਦੇ ਕਰੀਬ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਜਖਮੀ ਨੌਜਵਾਨ ਰਮਨਦੀਪ ਸਿੰਘ ਦੀ ਉਮਰ 16 ਸਾਲ ਦੇ ਕਰੀਬ ਹੈ। ਮਾਂ ਨੇ ਕਿਹਾ ਕਿ ਉਸ ਦੇ ਪੁੱਤਰ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ, ਉਹ ਸਕੂਲ ਤੋਂ ਆ ਕੇ ਦੁਕਾਨ ਉੱਤੇ ਕੰਮ ਕਰਦਾ ਹੈ, ਉੱਥੇ ਚਲਾ ਜਾਂਦਾ ਹੈ। ਉੱਥੇ ਹੀ, ਜਖਮੀ ਨੌਜਵਾਨ ਦੇ ਚਾਚਾ ਨੇ ਕਿਹਾ ਕਿ ਜਖਮੀ ਰਮਨ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਲੈ ਜਾਇਆ ਜਾ ਰਿਹਾ ਹੈ, ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ: ਉਥੇ ਹੀ ਥਾਣਾ ਮਕਬੂਲਪੁਰਾ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਇਕ ਨੌਜਵਾਨ ਉਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ ਤੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨੌਜਵਾਨ ਫਿਲਮ ਨਿਰਦੇਸ਼ਕ ਸੁੱਖੀ ਨੇ ਜਲੰਧਰ ਦੇ ਨਿੱਜੀ ਹਸਪਤਾਲ 'ਚ ਤੋੜਿਆ ਦਮ, ਸੜਕ ਹਾਦਸੇ 'ਚ ਹੋਏ ਸੀ ਜ਼ਖ਼ਮੀ

Last Updated : Nov 25, 2022, 7:15 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.