ETV Bharat / state

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਗੈਂਗਸਟਰ ਜੱਗੂ ਭਗਵਾਨਪੁਰੀਆ ਉੱਤੇ ਇਲਜ਼ਾਮ - ਅੰਮ੍ਰਿਤਸਰ ਦੀਆਂ ਖ਼ਬਰਾਂ ਪੰਜਾਬੀ ਵਿੱਚ

ਸਾਲ 2021 ਵਿੱਚ ਕਤਲ ਕੀਤੇ ਗਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਉੱਤੇ ਉਸ ਨੂੰ ਕਿਡਨੈਪ ਕਰਵਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਲਾਏ ਨੇ। ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੇ ਕਿਹਾ ਕਿ ਉਸ ਦੇ ਭਰਾ ਦੀ ਤਰ੍ਹਾਂ ਜੱਗੂ ਭਗਵਾਨਪੁਰੀਆ ਉਸ ਨੂੰ ਵੀ ਕਤਲ ਕਰਵਾਉਣਾ ਚਾਹੁੰਦਾ ਹੈ।

Attempt to kidnap the brother of gangster Rana Kandowalia in Amritsar
ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਗੈਂਗਸਟਰ ਜੱਗੂ ਭਗਵਾਨਪੁਰੀਆ ਉੱਤੇ ਇਲਜ਼ਾਮ
author img

By

Published : Aug 1, 2023, 10:16 AM IST

ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਨਾਮੀ ਗੈਂਗਸਟਰ ਰਹੇ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਉੱਤੇ ਉਸ ਨੂੰ ਕਿਡਨੈਪ ਕਰਕੇ ਕਤਲ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ ਲਾਇਆ ਹੈ। ਪੀੜਤ ਜਸਕੀਰਤ ਸਿੰਘ ਲਾਲਾ ਨੇ ਕਿਹਾ ਕਿ ਮੁਰਦਾਬਾਦ ਤੋਂ ਉਸ ਨੂੰ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਨੇ ਗੰਨ ਪੁਆਇੰਟ ਉੱਤੇ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਆਪਣਾ ਫੋਨ ਦੋਸਤ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਲਗਾ ਦਿੱਤਾ ਅਤੇ ਦੋਸਤ ਉਸ ਨੂੰ ਟਰੈਕ ਕਰਦਿਆਂ ਸਾਥੀਆਂ ਨਾਲ ਮੌਕੇ ਉੱਤੇ ਪਹੁੰਚ ਗਿਆ ਜਿਸ ਕਾਰਣ ਉਸ ਦੀ ਜਾਨ ਬਚ ਸਕੀ।

ਲਾਲਾ ਨੂੰ ਸੜਕ 'ਤੇ ਛੱਡ ਕੇ ਫਰਾਰ: ਪੀੜਤ ਦੇ ਦੋਸਤ ਨੇ ਦੱਸਿਆ ਕਿ ਬਦਮਾਸ਼ਾਂ ਨੇ ਕਾਰ ਦੀ ਖਿੜਕੀ ਰਾਹੀਂ ਉਸ ਨੂੰ ਪਿਸਤੌਲ ਦਿਖਾਈ ਅਤੇ ਲਾਲਾ ਨੂੰ ਸੜਕ 'ਤੇ ਛੱਡ ਕੇ ਫਰਾਰ ਹੋ ਗਏ। ਗੁੱਸੇ ਵਿੱਚ ਆਏ ਦੋਸਤ ਸ਼ੇਰਾ ਨੇ ਅਗਵਾਕਾਰਾਂ ਦੀ ਕਾਰ ਦੀ ਭੰਨ-ਤੋੜ ਵੀ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਜਸਕੀਰਤ ਸਿੰਘ ਲਾਲਾ ਨੇ ਦੱਸਿਆ ਕਿ ਉਹ ਪਿੰਡ ਬੱਲ ਖੁਰਦ ਦਾ ਰਹਿਣ ਵਾਲਾ ਹੈ। ਜੱਗੂ ਭਗਵਾਨਪੁਰੀਆ ਨੇ ਪੁਰਾਣੀ ਰੰਜਿਸ਼ ਕਾਰਣ ਉਸ ਨੂੰ ਮਾਰਨ ਲਈ ਆਪਣੇ ਗੁੰਡੇ ਭੇਜੇ ਹਨ।

ਰਾਣਾ ਕੰਦੋਵਾਲੀਆ ਨੂੰ ਵੀ ਜੱਗੂ ਭਗਵਾਨਪੁਰੀਆ ਨੇ ਮਾਰਿਆ: ਜਸਕੀਰਤ ਸਿੰਘ ਲਾਲਾ ਮੁਤਾਬਿਕ ਇਸ ਤੋਂ ਪਹਿਲਾਂ ਉਸ ਦੇ ਭਰਾ ਰਾਣਾ ਕੰਦੋਵਾਲੀਆ ਨੂੰ ਵੀ ਜੱਗੂ ਭਗਵਾਨਪੁਰੀਆ ਨੇ ਮਾਰਿਆ ਸੀ। ਹੁਣ ਉਹ ਉਸ ਨੂੰ ਵੀ ਮਾਰਨਾ ਚਾਹੁੰਦਾ ਹੈ। ਕਰੇਟਾ ਕਾਰ 'ਚ ਆਏ ਹਮਲਾਵਰਾਂ ਨੇ ਉਸ ਨੂੰ ਇਸ਼ਾਰਾ ਕਰਕੇ ਆਪਣੇ ਕੋਲ ਬੁਲਾ ਲਿਆ। ਉਹ ਉਨ੍ਹਾਂ ਦੀ ਗੱਲ ਸੁਣਨ ਗਿਆ ਕਿ ਉਨ੍ਹਾਂ ਨੇ ਪਿਸਤੌਲ ਉਸ ਦੀ ਕਮਰ 'ਤੇ ਰੱਖ ਦਿੱਤੀ। ਉਸ ਨੂੰ ਕਾਰ ਵਿੱਚ ਬੈਠਣ ਲਈ ਕਹਿਣ ਲੱਗਾ। ਲਾਲਾ ਨੇ ਤੁਰੰਤ ਆਪਣੇ ਭਰਾ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਬੁਲਾਇਆ।

ਦੱਸ ਦਈਏ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਸਾਲ 2021 ਵਿੱਚ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਕਤਲ ਪੁਰਾਣੀ ਰੰਜਿਸ਼ ਦੇ ਤਹਿਤ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਦੇ ਬਾਹਰ ਰਾਣਾ ਕੰਦੋਵਾਲੀਆ ਉੱਤੇ ਗੋਲੀਆਂ ਚਲਾਈਆਂ ਗਈਆਂ, ਇਸ ਦੌਰਾਨ ਰਾਣਾ ਦੇ ਸਿਰ ਵਿੱਚ ਗੋਲੀਆਂ ਲੱਗੀਆਂ, ਹਲਾਂਕਿ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ। ਰਾਣਾ ਦੀ ਪਤਨੀ ਨੂੰ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਕੁਝ ਹਮਲਾਵਰਾਂ ਵੱਲੋਂ ਹਸਪਤਾਲ ਦੇ ਅੰਦਰ ਗੈਂਗਸਟਰ ਰਾਣਾ ਕੰਦੋਵਾਲੀਆ ਉੱਤੇ ਗੋਲੀਆਂ ਚਲਾਈਆਂ ਗਈਆਂ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.