ਅੰਮ੍ਰਿਤਸਰ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਵੱਲੋਂ ਆਪਣੀ ਅੰਮ੍ਰਿਤਸਰ ਰਿਹਾਇਸ਼ ਵਿਖੇ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਕੀਤੀ ਗਈ। ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ 62 ਦੇ ਕਰੀਬ ਵਿਧਾਇਕ ਅਤੇ ਮੰਤਰੀ ਪਹੁੰਚੇ। ਸੁਨੀਲ ਜਾਖੜ ਦੇ ਪਹੁੰਚਣ ਤੋਂ ਬਾਅਦ ਸਿੱਧੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।
ਨਵਜੋਤ ਸਿੱਧੂ ਵੱਲੋਂ ਵਿਧਾਇਕਾਂ, ਮੰਤਰੀਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਬੁਲਾਈ ਗਈ। ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ,ਪਿਰਮਲ ਸਿੰਘ,ਮਦਨ ਲਾਲ ਜਲਾਲਪੁਰ,ਹਰਜੋਤ ਕਮਲ,ਬਰਿੰਦਰ ਢਿੱਲੋਂ, ਅੰਮ੍ਰਿਤਸਰ ਮੇਅਰ ਰਿੰਟੂ ਪਹੁੰਚੇ।
ਕੁਝ ਸਮੇਂ ਬਾਅਦ ਹੀ ਵਿਧਾਇਕ ਜੋਗਿੰਦਰਪਾਲ ਭੋਆ, ਪ੍ਰਗਟ ਸਿੰਘ, ਤਰਸੇਮ ਸਿੰਘ ਡੀ.ਸੀ,ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸ਼ੇਰ ਸਿੰਘ ਗੁਬਾਇਆ,ਵਿਧਾਇਕ ਅੰਗਦ ਸੈਣੀ,ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀ ਪਹੁੰਚੇ।
ਇਸ ਤੋਂ ਇਲਾਵਾ ਸਿੱਧੂ ਦਰਬਾਰ 'ਤੇ ਰਾਜਾ ਵੜਿੰਗ, ਕੁਲਬੀਰ ਜ਼ੀਰਾ, ਸੁਖਜਿੰਦਰ ਰੰਧਾਵਾ, ਵਿਧਾਇਕ ਅਵਤਾਰ ਹੈਨਰੀ ਦੇ ਬੇਟੇ ਬਾਵਾ ਹੈਨਰੀ ਨੇ ਵੀ ਹਾਜ਼ਰੀ ਲਗਵਾਈ। ਨਵਜੋਤ ਸਿੱਧੂ ਦੇ ਘਰ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਲਖਵੀਰ ਸਿੰਘ ਲੱਖਾ, ਗੁਰਕਿਰਤ ਸਿੰਘ ਕੋਟਲੀ, ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਵੀ ਮੌਜੂਦ ਸਨ।
ਇਹ ਵੀ ਪੜ੍ਹੋ:ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ