ਅੰਮ੍ਰਿਤਸਰ: 2022 ਦੀਆਂ ਚੋਣਾਂ ਜਿਸ ਤਰ੍ਹਾਂ ਨੇੜੇ ਆ ਰਹੀਆਂ ਹਨ ਤੇ ਉੱਥੇ ਹੀ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਪ੍ਰੋਜੈਕਟਾਂ ਦੇ ਉਦਘਾਟਨਾਂ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾ ਰਿਹਾ ਹਨ। ਗੱਲ ਕੀਤੀ ਜਾਵੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਡਰੀਮ ਪ੍ਰੋਜੈਕਟ ਜੌੜਾ ਫਾਟਕ 'ਤੇ ਅੰਡਰਬ੍ਰਿਜ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਕਾਰਪੋਰੇਸ਼ਨ ਦੇ ਚੇਅਰਪਰਸਨ ਦਿਨੇਸ਼ ਬੱਸੀ ਨੇ ਕੀਤੀ।
ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿਸ ਦਿਨ ਇਹ ਪ੍ਰੋਜੈਕਟ ਪੂਰਾ ਹੋਵੇਗਾ, ਉਸ ਦਾ ਉਦਘਾਟਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਂਸਦ ਵਿੱਚ ਹੋਣ ਕਰਕੇ ਨਵਜੋਤ ਸਿੰਘ ਸਿੱਧੂ ਇੱਥੇ ਨਹੀਂ ਪਹੁੰਚ ਸਕੇ। ਉੱਥੇ 2017 ਦੇ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਪੰਜਾਬ ਵਿੱਚ ਕਾਂਗਰਸ ਨੂੰ ਜਿਤਾਉਣ ਦੀ ਬਹੁਤ ਵੱਡੀ ਰਹੀ ਸੀ, ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਪਾਰਟੀ ਵੱਲੋਂ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਹਿਲੇ ਚਾਰ ਬਜਟਾਂ ਵਾਂਗ ਇਸ 5ਵੇਂ ਬਜਟ ਵਿੱਚੋਂ ਵੀ ਕੁੱਝ ਨਹੀਂ ਹਾਸਲ ਹੋਣਾ: ਬੀਬੀ ਜਗੀਰ ਕੌਰ
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਵੱਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਸ਼ਾਮਲ ਕੀਤਾ ਜਾਂਦਾ ਸੀ, ਕਿਉਂਕਿ ਸੋਸ਼ਲ ਐਕਟੀਵੇਟ ਹੋਣ ਕਰਕੇ ਉਨ੍ਹਾਂ ਦਾ ਬਹੁਤ ਵੱਡਾ ਰੋਲ ਇਸ ਵਿੱਚ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਜੋ ਕਿ ਪੰਜਾਬ ਦੇ ਗੈਂਗਸਟਰਾਂ ਉੱਤੇ ਬੋਲ ਰਹੇ ਹਨ, ਇਸ ਦੀ ਸ਼ੁਰੂਆਤ ਵੀ ਬਿਕਰਮ ਸਿੰਘ ਮਜੀਠੀਆ ਵੱਲੋਂ ਹੀ ਕੀਤੀ ਗਈ ਸੀ ਅਤੇ ਉਸ ਦਾ ਖਮਿਆਜ਼ਾ ਅੱਜ ਤੱਕ ਪੰਜਾਬ ਭੁਗਤ ਰਿਹਾ ਹੈ।