ਅੰਮ੍ਰਿਤਸਰ: ਜ਼ਿਲ੍ਹੇ ਦੇ ਵਿੱਚ ਮੈਟਰੋ ਬੱਸਾਂ ਚਲਾਉਣ ਦੇ ਫ਼ੈਸਲੇ ਨੂੰ ਲੈ ਕੇ ਮਿੰਨੀ ਬੱਸ ਅਪਰੇਟਰਾਂ ਦੇ ਵੱਲੋਂ ਸੂਬਾ ਸਰਕਾਰ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੱਸ ਅਪਰੇਟਰਾਂ ਨੇ ਕਿਹਾ ਕਿ ਅੱਗੇ ਵੀ ਦੋ ਵਾਰੀ ਉਨ੍ਹਾਂ ਨੂੰ ਝਾਂਸੇ ‘ਚ ਲੈ ਕੇ ਉਨ੍ਹਾਂ ਨੂੰ ਰੋਸ ਜਤਾਉਣ ਤੋਂ ਰੋਕ ਦਿੱਤਾ ਸੀ। ਗੁੱਸੇ ਵਿੱਚ ਆਏ ਲੋਕਾਂ ਨੇ ਕਿਹਾ ਕਿ ਦਿਨ-ਰਾਤ ਕਰ ਉਨ੍ਹਾਂ ਔਜਲਾ ਨੂੰ ਐਮ ਪੀ ਬਣਾਇਆ ਤੇ ਉਹ ਸਾਡੀ ਰੋਜ਼ੀ ਰੋਟੀ ਬੰਦ ਕਰਨ ‘ਤੇ ਲੱਗੇ ਹਨ।
ਇਸਦੇ ਰੋਸ ਵਜੋਂ ਮਿੰਨੀ ਬੱਸ ਅਪਰੇਟਰਾਂ ਬੱਸਾਂ ਬੰਦ ਕਰ ਸੜਕ ਤੇ ਜਾਮ ਲਗਾਇਆ ਅਤੇ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਇਸਦੇ ਨਾਲ ਹੀ ਉਨ੍ਹਾਂ ਔਜਲਾ ਦੀ ਰਿਹਾਇਸ਼ ਬਾਹਰ ਧਰਨਾ ਲਗਾ ਜੰਮਕੇ ਨਾਅਰੇਬਾਜੀ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
ਪ੍ਰਦਰਸ਼ਨਕਾਰੀ ਮਿੰਨੀ ਬੱਸ ਅਪਰੇਟਰਾਂ ਨੇ ਸੰਸਦ ਗੁਰਜੀਤ ਔਜਲਾ ਨੂੰ ਵੱਡੀ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਬੱਸ ਨੂੰ ਅੱਗ ਲਗਾਉਣਗੇ ਅਤੇ ਉਸ ਵਿੱਚ 5 ਲੋਕ ਖੁਦ ਨੂੰ ਸਾੜ ਕੇ ਖੁਦਕੁਸ਼ੀ ਕਰਨਗੇ।
ਓਧਰ ਦੂਜੇ ਪ੍ਰਦਰਸ਼ਨ ਵਾਲੀ ਥਾਂ ਤੇ ਪਹੁੰਚੇ ਸੰਸਦ ਔਜਲਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ ਜਾਂ ਫਿਰ ਉਹ ਉਨ੍ਹਾਂ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਕਰਵਾਉਣਗੇ ਤਾਂ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇ।
ਇਹ ਵੀ ਪੜ੍ਹੋ:ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਦਾ ਕਾਂਗਰਸੀ ਕਲੇਸ਼ ‘ਤੇ ਵੱਡਾ ਬਿਆਨ