ਅੰਮ੍ਰਿਤਸਰ: ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ।ਇਸ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਦੇ ਐਸ ਪੀ ਧਰੁਵ ਦਹੀਆ ਅਤੇ ਜ਼ਿਲ੍ਹਾਂ ਸਾਂਝ ਕੇਂਦਰ ਇੰਚਾਰਜ ਗੌਰਵ ਤੂਰਾ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਮੌਕੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ ਹਨ।
ਮਾਸਕ ਅਤੇ ਸੈਨੇਟਾਈਜ਼ਰ ਵੰਡੇ
ਇਸ ਬਾਰੇ ਇੰਸਪੈਕਟਰ ਅਵਤਾਰ ਸਿੰਘ ਕਾਹਲੋਂ ਨੇ ਦੱਸਿਆ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਬਿਆਸ, ਰਈਆ ਆਦਿ ਇਸ ਤੋਂ ਇਲਾਵਾ ਹੋਰ ਪਿੰਡਾਂ ਅਤੇ ਕਸਬਿਆਂ ਵਿਚ ਜਾ ਕੇ ਕੋਰੋਨਾ ਮਹਾਂਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਹੈ।ਇਸ ਮੌਕੇ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਹਨ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀਆਂ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਰੀ ਕੀਤੀਆ ਗਾਈਡਲਾਈਨਜ਼ ਦੀ ਪਾਲਣ ਕੀਤੀ ਜਾਣੀ ਚਾਹੀਦੀ ਹੈ।
ਸਾਂਝ ਕੇਂਦਰ ਬਿਆਸ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਕੋਰੋਨਾ ਮਹਾਂਮਾਰੀ ਤੋਂ ਬਚ ਸਕੀਏ।ਇਸ ਮੌਕੇ ਸਬ ਇੰਸਪੈਕਟਰ ਕੁਲਦੀਪ ਸਿੰਘ, ਏ ਐਸ ਆਈ ਸੁਖਵੰਤ ਸਿੰਘ, ਏ ਐਸ ਆਈ ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਟੀਮ ਮੈਂਬਰ ਹਾਜ਼ਰ ਸਨ।
ਇਹ ਵੀ ਪੜੋ:ਹਰਿਆਣਾ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਨੋਟੀਫਾਈਡ ਰੋਗ, ਜਾਣੋ ਕੀ ਹਨ ਲੱਛਣ ਅਤੇ ਕਿਵੇਂ ਕਰੀਏ ਬਚਾਅ