ETV Bharat / state

ਚਾਈਨਾ ਡੋਰ ਬੰਦ ਨਾ ਹੋਣ ਨੂੰ ਲੈ ਕੇ ਸਰਕਾਰ ’ਤੇ ਸਵਾਲ

author img

By

Published : Dec 6, 2021, 9:52 AM IST

ਸੂਬੇ ਦੇ ਵਿੱਚ ਚਾਈਨਾ ਡੋਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸਦੇ ਚੱਲਦੇ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਨੌਜਵਾਨਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਦੀ ਚਾਈਨਾ ਡੋਰ ਬੰਦ ਨਾ ਹੋਣ ਨੂੰ ਲੈ ਕੇ ਕਾਰਗੁਜਾਰੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਚਾਈਨਾ ਡੋਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ
ਚਾਈਨਾ ਡੋਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ

ਅੰਮ੍ਰਿਤਸਰ: ਸੂਬੇ ਦੇ ਵਿੱਚ ਚਾਈਨਾ ਡੋਰ ਦੀ ਵਿਕਰੀ ਬਦਸਤੂਰ ਜਾਰੀ ਹੈ। ਚਾਈਨਾ ਡੋਰ ਦੀ ਵਰਤੋਂ ਕਾਰਨ ਲਗਾਤਾਰ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਕਰਕੇ ਮਨੁੱਖੀ ਜ਼ਿੰਦਗੀਆਂ ਅਤੇ ਬੇਜ਼ੁਬਾਨ ਪੰਛੀ ਚਾਈਨਾ ਡੋਰ ਦੇ ਸ਼ਿਕਾਰ ਹੋ ਰਹੇ ਹਨ। ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਐਨੀਮਲ ਪ੍ਰੋਟੈਕਸ਼ਨ ਸੰਸਥਾ ਵੱਲੋਂ ਚਾਈਨਾ ਡੋਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਚਾਈਨਾ ਡੋਰ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇ।

ਚਾਈਨਾ ਡੋਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ

ਸੰਸਥਾ ਦੇ ਆਗੂ ਰੋਹਿਤ ਮਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ 2017 ਵਿੱਚ ਚਾਈਨਾ ਡੋਰ ਉੱਤੇ ਪਾਬੰਦੀ ਲਗਾਈ ਗਈ ਸੀ ਅਤੇ ਜਿਸ ਦੇ ਬਾਵਜੂਦ ਵੀ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ।

ਰੋਹਿਤ ਮਹਿਰਾ ਨੇ ਦੱਸਿਆ ਕਿ ਇਸ ਖਤਰਨਾਕ ਡੋਰ ਦੇ ਕਾਰਨ ਕਈ ਲੋਕ ਹਾਦਸਾਗ੍ਰਸਤ ਹੋ ਜਾਂਦੇ ਹਨ ਤੇ ਕਈ ਪੰਛੀਆਂ ਦੀਆਂ ਜਾਨਾਂ ਵੀ ਇਸ ਚਾਈਨਾ ਡੋਰ ਦੇ ਕਾਰਨ ਚਲੀਆਂ ਜਾਂਦੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਪੂਰਨ ਤੌਰ ਤੇ ਚਾਈਨਾ ਡੋਰ ਦਾ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਪੁਰਾਣੀ ਧਾਗੇ ਵਾਲੀ ਡੋਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਚਾਈਨਾ ਡੋਰ ਦੀ ਵਜ੍ਹਾ ਨਾਲ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਚਾਈਨਾ ਡੋਰ ਨੂੰ ਦੂਸਰਾ ਨਾਮ ਖ਼ੂਨੀ ਡ੍ਰੈਗਨ ਡੋਰ ਵੀ ਕਿਹਾ ਜਾਂਦਾ ਹੈ ਕਿਉਂਕਿ ਚਾਈਨਾ ਡੋਰ ਕਈ ਮਨੁੱਖੀ ਦੀ ਜਾਨ ਲੈ ਚੁੱਕੀ ਹੈ ਅਤੇ ਇਸ ਦੇ ਪੂਰਨ ਤੌਰ ’ਤੇ ਪਾਬੰਦੀ ਲੱਗਣ ਦੇ ਬਾਵਜੂਦ ਵੀ ਹਰ ਸਾਲ ਸ਼ਰੇਆਮ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੈ। ਹਾਲਾਂਕਿ ਹਰ ਸਾਲ ਪੁਲਿਸ ਵੱਲੋਂ ਚਾਈਨਾ ਡੋਰ ਨੂੰ ਫੜਿਆ ਜਾਂਦਾ ਹੈ ਪਰ ਉਸ ਦੇ ਬਾਵਜੂਦ ਵੀ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ। ਇਸੇ ਮਸਲੇ ਨੂੰ ਲੈ ਕੇ ਸਮਾਜ ਸੇਵੀ ਸੰਸਥਾ ਵੱਲੋਂ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਚਾਈਨਾ ਡੋਰ ਖਿਲਾਫ਼ ਜਾਗਰੂਕ ਕੀਤਾ ਗਿਆ ਤੇ ਇਸ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਬਿਆਨ 'ਤੇ ਭਖੀ ਸਿਆਸਤ, ਭਾਜਪਾ ਅਤੇ 'ਆਪ' ਆਹਮੋ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.