ETV Bharat / state

Baba Deep Singhs birthday: ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਸੰਗਤ ਨੇ ਮਨਾਇਆ ਜਨਮ ਦਿਹਾੜਾ, ਸਜਾਏ ਵਿਸ਼ਾਲ ਨਗਰ ਕੀਰਤਨ

ਅਨੋਖੋ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਅੰਮ੍ਰਿਤਸਰ ਵਿੱਚ ਸਿੱਖ ਸੰਗਤ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ। ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਗਤ ਅਤੇ ਐੱਸਜੀਪੀਸੀ ਦੇ ਸਹਿਯੋਗ ਨਾਲ ਕੱਢਿਆ ਗਿਆ ਜੋ ਵੱਖ ਵੱਖ ਪੜਾਅ ਤੈਅ ਕਰਦਿਆਂ ਭਲਕੇ ਆਪਣੇ ਮੁਕਾਮ ਉੱਤੇ ਪਹੁੰਚੇਗਾ ਅਤੇ ਫਿਰ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਅਤੇ ਲਾਸਾਨੀ ਕੁਰਬਾਨੀ ਨਾਲ ਸਬੰਧਿਤ ਇਤਿਹਾਸ ਤੋਂ ਸੰਗਤਾਂ ਨੂੰ ਕੀਰਤਨ ਸਮਾਗਮ ਰਾਹੀਂ ਜਾਣੂ ਕਰਵਾਇਆ ਜਾਵੇਗਾ।

Baba Deep Singhs birthday celebrated in Amritsar
Baba Deep Singhs birthday: ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਸੰਗਤ ਨੇ ਮਨਾਇਆ ਜਨਮ ਦਿਹਾੜਾ,ਸਜਾਏ ਗਏ ਵਿਸ਼ਾਲ ਨਗਰ ਕੀਰਤਨ
author img

By

Published : Jan 26, 2023, 3:42 PM IST

Baba Deep Singhs birthday: ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਸੰਗਤ ਨੇ ਮਨਾਇਆ ਜਨਮ ਦਿਹਾੜਾ,ਸਜਾਏ ਗਏ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਰੂਹਾਨੀ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਸ਼ਹੀਦਾਂ ਦੀ ਅਗਵਾਈ ਹੇਠ ਆਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਾਆਂ ਤੋਂ ਹੁੰਦਾ ਹੋਇਆ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਗੁਰਦੁਆਰਾ ਚਾਟੀਵਿੰਡ ਚੌਕ ਵਿਖੇ ਸਮਾਪਤ ਹੋਵੇਗਾ।

ਸੰਗਤ ਵੱਲੋਂ ਸਵਾਗਤ: ਵੱਖ-ਵੱਖ ਥਾਵਾਂ ਉੱਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਸਵਾਗਤ ਕੀਤਾ ਗਿਆ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜੀ ਦਾ ਪ੍ਰਕਾਸ਼ ਦਿਹਾੜਾ ਭਲਕੇ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ, ਪਰ ਸੰਗਤਾਂ ਵੱਲੋਂ ਅੱਜ ਵੀ ਬਾਬਾ ਜੀ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਅੱਜ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।

ਬਾਬਾ ਜੀ ਦਾ ਜਨਮ 14 ਮਾਘ: ਉਨ੍ਹਾਂ ਅੱਗੇ ਕਿਹਾ ਕਿ ਭਲਕੇ ਸਵੇਰੇ ਭੋਗ ਪਾਏ ਜਾਣਗੇ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਗੱਲ ਕਰਦੇ ਹੋਏ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਗ੍ਰੇਜ਼ੀ ਮਹੀਨੇ ਮੁਤਾਬਿਕ ਸੰਗਤਾਂ ਵੱਲੋਂ ਅੱਜ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਜੇਕਰ ਦੇਸੀ ਮਹੀਨੇ ਦੇ ਹਿਸਾਬ 'ਤੇ ਨਜ਼ਰ ਮਾਰੀਏ ਤਾਂ ਬਾਬਾ ਜੀ ਦਾ ਜਨਮ 14 ਮਾਘ 1682 ਈ: ਨੂੰ ਪੋਹਵਿੰਡ ਵਿਖੇ ਹੋਇਆ ਸੀ, ਜੋ ਕਿ ਕੱਲ੍ਹ ਸ਼ੁੱਕਰਵਾਰ 14 ਮਾਘ ਹੈ ਅਤੇ ਕੱਲ੍ਹ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਨੂੰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Republic Day : ਸਰਕਾਰ ਤੋਂ ਨਾਰਾਜ਼ ਹੋਏ ਸਾਬਕਾ ਫੌਜੀ, ਬੋਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਨਹੀਂ ਦਿੱਤਾ ਜਾਂਦਾ ਸੱਦਾ

ਮਾਪਿਆਂ ਨੂੰ ਅਪੀਲ: ਉਨ੍ਹਾਂ ਕਿਹਾ ਕੱਲ੍ਹ ਨੂੰ ਪੰਜ ਪਿਆਰੇ ਅੰਮ੍ਰਿਤ ਛਕਣਗੇ ਅਤੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂਘਰ ਅਤੇ ਬਾਣੀ ਨਾਲ ਜੋੜਨ। ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੀ ਸ਼ਹਾਦਤ ਦੇਕੇ ਬਹਾਲ ਕਰਵਾਇਆ ਅਤੇ ਮੁਗ਼ਲਾਂ ਨੇ ਹਰਿਮੰਦਰ ਸਾਹਿਬ ਦੇ ਸਰੋਵਰ ਨੂੰ ਪੂਰ ਦਿੱਤਾ ਸੀ ਅਤੇ ਇਸ ਬੇਅਦਬੀ ਦਾ ਬਦਲਾ ਲੈਣ ਲਈ ਬਾਬਾ ਦੀਪ ਸਿੰਘ ਨੇ ਸ਼ਹਾਦਤ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.