ਅਜਨਾਲਾ: ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਸੰਵਿਧਾਨ ਨੂੰ ਲੈਕੇ ਦਿੱਤੇ ਵਿਵਾਦਤ ਬਿਆਨ ‘ਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਅੱਜ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਅਨਮੋਲ ਗਗਨ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ ਸਾੜ ਕੇ ਬਹੁਜਨ ਸਮਾਜ ਪਾਰਟੀ ਨੇ ਅਜਨਾਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਆਮ ਆਦਮੀ ਪਾਰਟੀ ਦੀ ਸੋਚ ਪਿਛਲੇ ਡਿੱਗੀ ਹੋਈ ਸਿਅਸਤ ਦੇ ਇਲਜ਼ਾਮ ਲਾਏ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਅਨਮੋਲ ਗਗਨ ਮਾਨ ‘ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਬਹੁਜਨ ਸਮਾਜ ਪਾਰਟੀ ਅਨਮੋਲ ਗਗਨ ਮਾਨ ਨੂੰ ਆਮ ਆਦਮੀ ਪਾਰਟੀ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਬਹੁਜਨ ਸਮਾਜ ਪਾਰਟੀ ਵੱਲੋਂ ਪ੍ਰਸ਼ਾਸਨ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜਦੋਂ ਤੱਕ ਅਨਮੋਲ ਗਗਨ ਮਾਨ ‘ਤੇ ਪਰਚਾ ਦਰਜ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਜਲਦ ਕਾਰਵਾਈ ਨਾਲ ਕਰਨ ਦੇ ਅਨਮੋਲ ਗਗਨ ਮਾਨ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿੰਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਦੇ ਖ਼ਿਲਾਫ ਅਕਾਲੀ-ਬਸਪਾ ਗੱਠਜੋੜ ਨੇ ਕੀਤਾ ਵਿਰੋਧ ਪ੍ਰਦਰਸ਼ਨ