ਅੰਮ੍ਰਿਤਸਰ:ਐਮਪੀ ਰਵਨੀਤ ਸਿੰਘ ਬਿੱਟੂ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿਚ ਰਵਨੀਤ ਸਿੰਘ ਵਿਰੋਧ ਕੀਤਾ ਜਾ ਰਿਹਾ ਹੈ।ਅੰਮ੍ਰਿਤਸਰ ਵਿਚ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਰਵਨੀਤ ਸਿੰਘ ਬਿੱਟੂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਵੱਲੋਂ ਕਿਹਾ ਗਿਆ ਹੈ ਕਿ ਮਾਇਆਵਤੀ ਅਤੇ ਸ਼ਤੀਸ਼ ਮਿਸਰਾ ਦੇ ਬਾਰੇ ਗਲਤ ਬਿਆਨ ਦਿੱਤਾ ਗਿਆ ਹੈ ਉਸਦਾ ਅਸੀਂ ਪਰਜੋਰ ਵਿਰੋਧ ਕਰਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਐਮਪੀ ਰਵਨੀਤ ਸਿੰਘ ਬਿੱਟੂ ਦੀ ਸੋਸ਼ਲ ਮੀਡੀਆਂ ਉਤੇ ਇਕ ਵੀਡਿਉ ਵਾਇਰਲ ਹੋ ਰਹੀ ਹੈ ਜਿਸ ਵਿਚ ਰਵਨੀਤ ਸਿੰਘ ਬਿੱਟੂ ਵੱਲੋਂ ਗਲਤ ਅਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਐਮ.ਪੀ. ਨਾ ਕੇਵਲ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਛਵੀ ਖਰਾਬ ਕੀਤੀ ਹੈ ਨਾਲ ਹੀ ਬਹੁਜਨ ਸਮਾਜ ਪਾਰਟੀ ਦੇ ਮਿਹਨਤੀ ਵਰਕਰਾਂ ਦੀਆਂ ਭਾਵਨਾਵਾਂ ਨਾਲ ਰਵਨੀਤ ਬਿੱਟੂ ਨੇ ਖਿਲਵਾੜ ਕੀਤਾ ਹੈ।
ਬਸਪਾ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਵਨੀਤ ਸਿੰਘ ਬਿਟੂ ਉਤੇ ਐਸੀਐਸਟੀ(SCST ACT) ਐਕਟ ਲਗਾ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਉਤੇ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜੋ:ਨੇਤਨਯਾਹੂ ਨੇ ਸੱਤਾ ਗੁਆਈ ਆਕ੍ਰਮਕਤਾ ਨਹੀਂ, ਕਿਹਾ-ਜਲਦ ਡਿੱਗੇਗੀ ਬੇਨੇਟ ਸਰਕਾਰ