ਅੰਮ੍ਰਿਤਸਰ:ਪੰਜਾਬ ਵਿਚ ਇਕ ਪਾਸੇ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਕੋਪ ਵੱਧ ਰਿਹਾ ਹੈ ਦੂਜੇ ਪਾਸੇ ਅਪਰਾਧਿਕ ਗਤੀਵਿਧੀਆਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ।ਇਸੇ ਲੜੀ ਤਹਿਤ ਬਿਆਸ ਦੇ ਪਿੰਡ ਜੱਲੂਵਾਲ ਵਿੱਚ ਦੇਖਣ ਨੂੰ ਮਿਲੀ ਹੈ ਜਿੱਥੇ ਇੱਕ ਵਿਅਕਤੀ ਕੋਲੋਂ ਪੁਲਿਸ ਨੇ ਗਰਨੇਟ ਬਾਰਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਸੰਬੰਧੀ ਪੁਲਿਸ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਬਾਬਾ ਬਕਾਲਾ ਸਾਹਿਬ ਮੋੜ ਜੱਲੂਵਾਲ ਮੋਜੂਦ ਸਨ ਕਿ ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਕਥਿਤ ਦੋਸ਼ੀ ਕੋਲ ਗਰਨੇਟ ਦੇਖਿਆ ਗਿਆ ਹੈ।ਜਿਸ ਦੇ ਅਧਾਰ ਤੇ ਕਾਰਵਾਈ ਕਰਦਿਆਂ ਉਨ੍ਹਾਂ ਰੇਡ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ ਇੱਕ ਗਰਨੇਟ ਬਰਾਮਦ ਕੀਤਾ।
ਪੁਲਿਸ ਅਧਿਕਾਰੀ ਨੇ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਪਛਾਣ ਮੇਜਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜੱਲੂਵਾਲ ਵਜੋਂ ਹੋਈ ਹੈ। ਜਿਸ ਖਿਲਾਫ਼ ਮੁਕਦਮਾ ਨੰ 127 ਧਾਰਾ 4/5 ਐਕਸਪਲੋਸਿਵ ਐਕਟ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।