ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਆਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਦੇਸ਼ ਦੇ ਪੂਰਬੀ, ਉੱਤਰ-ਪੂਰਬੀ ਅਤੇ ਪੂਰਬੀ ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਸਰਹੱਦੀ ਇਲਾਕੇ ਹੜ੍ਹ ਦੀ ਲਪੇਟ ਵਿੱਚ : ਇਸ ਨਾਲ ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਬਾਰਿਸ਼ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਤੱਟ 'ਤੇ 2 ਅਤੇ 3 ਅਗਸਤ ਨੂੰ ਬਾਰਸ਼ ਵਧਣ ਦੀ ਸੰਭਾਵਨਾ ਹੈ। ਪ੍ਰਾਇਦੀਪ ਦੇ ਬਾਕੀ ਹਿੱਸਿਆਂ ਵਿੱਚ ਅਗਲੇ 4-5 ਦਿਨਾਂ ਦੌਰਾਨ ਬਾਰਸ਼ ਦੀ ਗਤੀਵਿਧੀ ਘਟਣ ਦੀ ਸੰਭਾਵਨਾ ਹੈ। ਉਥੇ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਅਜੇ ਵੀ ਹੜ੍ਹ ਦੀ ਲਪੇਟ ਵਿਚ ਹਨ। ਇੱਥੇ ਪਾਣੀ ਦਾ ਪੱਧਰ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਅਜਨਾਲਾ ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਵੀ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਮੰਤਰੀ ਕੁਲਦੀਪ ਧਾਰੀਵਾਲ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।
- ਪੀਏਯੂ ਲੁਧਿਆਣਾ ਵਿੱਚ ਵਿਦਿਆਰਥਣਾਂ ਦਾ ਹੋ ਰਿਹਾ ਜਿਣਸੀ ਸ਼ੋਸ਼ਣ, ਮਾਮਲਾ ਸੋਸ਼ਲ ਮੀਡੀਆ ਉਤੇ ਵਾਇਰਲ !
- Sidhu Moosewala Murder Case: ਵਿਦੇਸ਼ ਤੋਂ ਭਾਰਤ ਲਿਆਂਦਾ ਜਾਵੇਗਾ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ !
- Shaheed Udham Singh: ਜ਼ਲ੍ਹਿਆਂਵਾਲੇ ਬਾਗ 'ਚ ਹੋਈ ਖ਼ੂਨੀ ਤਸ਼ੱਦਦ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ
ਖਤਰੇ ਦੇ ਨਿਸ਼ਾਨ 'ਤੇ ਬਿਆਸ ਦਾ ਪੱਧਰ : ਬਿਆਸ ਦਰਿਆ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਹੋ ਗਿਆ ਹੈ ਅਤੇ ਪਾਣੀ ਕਰੀਬ 90 ਹਜ਼ਾਰ ਕਿਊਸਿਕ ਵਗ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੇੜਲੇ ਪਿੰਡਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ 'ਚ ਨੀਵੇਂ ਇਲਾਕਿਆਂ 'ਚ ਹੜ੍ਹ ਆ ਜਾਣਗੇ। ਉਥੇ ਹੀ ਪਟਿਆਲਾ ਵਿੱਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਚੱਲ ਰਿਹਾ ਹੈ। ਇਸ ਕਾਰਨ ਪਟਿਆਲਾ ਅਤੇ ਮਾਨਸਾ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕ ਲਗਾਤਾਰ ਹਾਲਾਤ ਸੁਧਾਰਨ ਵਿੱਚ ਲੱਗੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ ਹੈ।
ਦੂਜੇ ਪਾਸੇ ਘੱਗਰ, ਟਾਂਗਰੀ ਤੇ ਹੋਰ ਦਰਿਆਵਾਂ ਵਿੱਚ ਪਈਆਂ ਤਰੇੜਾਂ ਨੂੰ ਭਰਨ ਦਾ ਕੰਮ ਦਿਨ-ਰਾਤ ਚੱਲ ਰਿਹਾ ਹੈ। ਵਿਧਾਇਕ ਹਰਮੀਤ ਪਠਾਨਮਾਜਰਾ ਨੇ ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ-ਪਿਹੋਵਾ ਮੁੱਖ ਮਾਰਗ ਦੀ ਮੁਰੰਮਤ ਕਰਕੇ ਅੱਜ ਤੋਂ ਛੋਟੇ ਅਤੇ ਹਲਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ।