ਅੰਮ੍ਰਿਤਸਰ : ਸ਼ਹਿਰ ਵਿਚ ਪਿਛਲੇ ਤਿੰਨ ਦਿਨ ਤੋਂ ਹੋ ਰਹੇ ਜੀ-20 ਸੰਮੇਲਨ ਤੋਂ ਬਾਅਦ ਹੁਣ ਐਲ-20 ਯਾਨੀ ਲੇਬਰ ਦੇ ਉੱਪਰ ਸੰਮੇਲਨ ਹੋਣ ਜਾ ਰਿਹਾ ਹੈ, ਜਿਸਦੇ ਡੈਲੀਗੇਟਸ ਕੱਲ੍ਹ ਇੱਥੇ ਪੁਹੰਚ ਰਹੇ ਹਨ। ਉਨ੍ਹਾਂ ਨੂੰ ਅੰਮ੍ਰਿਤਸਰ ਸ਼ਹਿਰ ਦੀ ਵਧੀਆ ਦਿਖ ਦਿਖਾਉਣ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਜਗ੍ਹਾ-ਜਗ੍ਹਾ ਨਾਕੇਬੰਦੀ ਕਰ ਕੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਸੀ।
ਇਹ ਵੀ ਪੜ੍ਹੋ : Mobile Recovered Faridkot Jail: ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਫਰੀਦਕੋਟ ਜੇਲ੍ਹ, ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ
ਪੁਲਿਸ ਨੇ ਕੱਢਿਆ ਫਲੈਗ ਮਾਰਚ : ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਡੀਸੀਪੀ ਲਾਅ ਐਂਡ ਆਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਜੀ-20 ਸੰਮੇਲਨ ਚੱਲ ਰਿਹਾ ਸੀ। ਪ੍ਰਸ਼ਾਸਨ ਵੱਲੋਂ ਅੱਜ ਜਗ੍ਹਾ-ਜਗ੍ਹਾ ਨਾਕੇਬੰਦੀ ਕਰਕੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਸੀ। ਉਨ੍ਹਾਂ ਕਿਹਾ ਕਿ ਹੁਣ ਐਲ-20 ਸੰਮੇਲਨ ਯਾਨੀ ਕਿ ਲੇਬਰ ਸੰਮੇਲਨ 19 ਅਤੇ 20 ਤਰੀਕ ਨੂੰ ਹੋਣ ਜਾ ਰਿਹਾ ਹੈ, ਜਿਸ ਦੇ ਡੈਲੀਗੇਟ ਕੱਲ੍ਹ ਸਵੇਰ ਤੋਂ ਆਪਣੇ ਸੈਸ਼ਨ ਦੇ ਵਿਚ ਰੁੱਝੇ ਰਹਿਣਗੇ ਤੇ ਸ਼ਾਮ 5 ਵਜੇ ਦੇ ਕਰੀਬ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜ਼ਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ : Bageshwar Dham Dhirendra Shastri: ਬਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਨੂੰ ਇਸ ਸੰਸਥਾ ਨੇ ਦਿੱਤੀ ਵੱਡੀ ਚੁਣੌਤੀ, ਜਾਣੋ ਕੀ
ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਮੁਸਤੈਦ : ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਸ਼ਹਿਰ ਵਿੱਚ ਅਮਨ ਸ਼ਾਂਤੀ ਭਾਈਚਾਰਾ ਬਣਿਆ ਰਹੇ, ਇਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਇਲਾਕਿਆਂ 'ਚੋਂ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਆਪਣੀਆਂ ਗੱਡੀਆਂ ਤੋਂ ਕਾਲੀਆਂ ਫਿਲਮਾਂ ਉਤਾਰ ਲੈਣ। ਜਿਨ੍ਹਾਂ ਗੱਡੀਆਂ ਉਤੇ ਕਾਲੀਆਂ ਫ਼ਿਲਮਾਂ ਹੋਣਗੀਆਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ । ਉਨ੍ਹਾਂ ਕਿਹਾ ਕਿ ਇਸ ਉਤੇ ਰੂਟ ਪਲਾਨ ਤਿਆਰ ਕੀਤਾ ਗਿਆ ਤਾਂਕਿ ਬਾਹਰੋਂ ਆਉਣ ਵਾਲੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸ਼ੱਕੀ ਬੰਦਿਆਂ ਦੀ ਤਲਾਸ਼ੀ ਵੀ ਲਈ ਜਾਵੇਗੀ।