ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਦੇ ਸਮੂਹ ਮੈਂਬਰਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ (Sri Akhand Path Sahib) ਦੇ ਪਾਠ ਦੀ ਆਰੰਭਤਾ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਉਚੇਚੇ ਤੌਰ ਉਤੇ ਪਹੁੰਚੇ ਅਤੇ ਗੁਰੂ ਘਰ ਹਾਜ਼ਰੀਆ ਭਰੀਆਂ।
ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਪੰਥ ਦੀ ਚੜ੍ਹਦੀ ਕਲਾ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੀ ਗਈ ਹੈ। ਜੋ ਵੀ ਸਮਾਂ ਸਾਨੂੰ ਸ੍ਰੋਮਣੀ ਕਮੇਟੀ ਵਿਚ ਰਹਿੰਦਿਆਂ ਸੇਵਾ ਕਰਨ ਲਈ ਮਿਲਿਆ ਸੀ ਅਸੀ ਉਸ ਵਾਸਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਾ ਅਤੇ ਅਗਾਂਹ ਵਾਹਿਗੁਰੂ ਜਿਸ ਨੂੰ ਸੇਵਾ ਦਾ ਮੌਕਾ ਬਖਸ਼ਣਗੇ। ਉਹ ਵਾਹਿਗੁਰੂ ਦੇ ਉਪ ਆਸਰੇ ਨਾਲ ਇਸ ਸੇਵਾ ਨੂੰ ਨਿਭਾਉਣਗੇ।
ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਹੈ ਕਿ ਸਿੱਖ ਪੰਥ ਦੀ ਚੜ੍ਹਦੀ ਕਲਾਂ ਦੀ ਅਰਦਾਸ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਪਣੀ ਸੇਵਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ ਉਨ੍ਹਾਂ ਨੇ ਕਿਹਾ ਹੈ ਕਿ ਮੈਂਨੂੰ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਟਾਫ਼ ਵੱਲੋਂ ਚੰਗਾ ਸਹਿਯੋਗ ਮਿਲਿਆ ਹੈ।
ਇਹ ਵੀ ਪੜੋ: SGPC ਦੇ ਪ੍ਰਧਾਨ ਦੀ ਅੱਜ ਹੋਵੇਗੀ ਚੋਣ, ਇਹਨਾਂ ਸਿਰ ਸੱਜ ਸਕਦੈ ਪ੍ਰਧਾਨਗੀ ਦਾ ਤਾਜ