ਅੰਮ੍ਰਿਤਸਰ: ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਅਤੇ ਹਰਦੀਪ ਪੁਰੀ ਦੇ ਹੱਕ ਵਿੱਚ ਰੈਲੀ ਕਰਨ ਵਾਲੇ ਲੁਧਿਆਣਾ ਦੇ ਵਾਰਡ ਨੰਬਰ-56 ਤੋ ਆਜ਼ਾਦ ਕੌਂਸਲਰ ਦੀ ਚੋਣ ਲੜ ਚੁੱਕੇ ਭਗਤ ਕਿਸ਼ਨ ਲਾਲ ਉਰਫ਼ ਬੱਬਾ ਨੇ ਭਾਜਪਾ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ।
ਬੱਬਾ ਨੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਤੇ ਡਾ. ਰਾਜ ਕੁਮਾਰ ਵੇਰਕਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਡਾ. ਵੇਰਕਾ ਕਿਹਾ ਕਿ ਬੱਬਾ ਬਹੁਤ ਪੁਰਾਣੇ ਕਾਂਗਰਸੀ ਵਰਕਰ ਹਨ ਤੇ ਭਾਜਪਾ ਕਾਂਗਰਸ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਸਫ਼ਲ ਨਹੀਂ ਹੋਵੇਗੀ।
ਇਸ ਸਬੰਧੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਰਿਵਾਰ ਵਿੱਚ ਨਾਰਾਜ਼ਗੀਆਂ ਹੁੰਦੀਆਂ ਰਹਿੰਦੀਆਂ ਹਨ ਤੇ ਇਸ ਤਰ੍ਹਾਂ ਪਰਿਵਾਰ ਨਹੀਂ ਟੁੱਟਦੇ ਹੁੰਦੇ।