ETV Bharat / state

ਭਾਈ ਅਜਨਾਲਾ ਵੱਡਾ ਬਿਆਨ, ਬੋਲੇ, "ਸੀਐੱਮ ਦੀ ਕੋਠੀ ਦਾ ਘੇਰਾਵ 90 ਦਿਨ ਲਈ ਕੀਤਾ ਮੁਲਤਵੀ", ਜਾਣੋ ਕਿਉਂ... - ਪ੍ਰਦਰਸ਼ਨ ਹੋਰ ਤਿੱਖਾ ਕਰਾਂਗੇ

ਇੱਕ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਸਨ। ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿਲਾਰ ਕੇ ਉਸ ਦੀ ਬੇਅਦਬੀ ਕੀਤੀ ਗਈ।

Bhai Ajnala big statement said "Siege of CM residence postponed for 90 days", find out why ...
ਭਾਈ ਅਜਨਾਲਾ ਵੱਡਾ ਬਿਆਨ, ਬੋਲੇ, "ਸੀਐੱਮ ਦੀ ਕੋਠੀ ਦਾ ਘੇਰਾਵ 90 ਦਿਨ ਲਈ ਕੀਤਾ ਮੁਲਤਵੀ", ਜਾਣੋ ਕਿਉਂ...
author img

By

Published : Jul 3, 2022, 7:20 PM IST

ਅੰਮ੍ਰਿਤਸਰ : ਪੰਜਾਬ ਵਿੱਚ 2015 ਤੋਂ ਲੈ ਕੇ ਹੁਣ ਤੱਕ ਚਾਰ ਮੁੱਖ ਮੰਤਰੀ ਬਦਲ ਚੁੱਕੇ ਹਨ ਪਰ ਅਜੇ ਤੱਕ ਬੇਅਦਬੀ ਦੇ ਮੁੱਦੇ ਉੱਤੇ ਸਿੱਖਾਂ ਨੂੰ ਇਨਸਾਫ ਮਿਲਦਾ ਦਿਖਾਈ ਨਹੀਂ ਦੇ ਰਿਹਾ। ਇੱਕ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਸਨ। ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿਲਾਰ ਕੇ ਉਹਨਾਂ ਦੀ ਬੇਅਦਬੀ ਕੀਤੀ ਗਈ।

ਜਿਸ ਦੇ ਰੋਸ ਵਜੋਂ ਸਿੱਖ ਸੰਗਤਾਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ ਅਤੇ ਉਨ੍ਹਾਂ ਦੇ ਉਤੇ ਪੁਲਿਸ ਵੱਲੋਂ ਗੋਲੀ ਵੀ ਚਲਾਈ ਗਈ। ਅੱਜ ਤੱਕ ਉਸ ਮਾਮਲੇ ਵਿੱਚ ਸਿੱਖ ਸੰਗਤਾਂ ਨੂੰ ਇਨਸਾਫ ਨਹੀਂ ਮਿਲਿਆ ਜਿਸ ਦੇ ਚੱਲਦੇ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਵਿੱਚੋਂ ਦੋ ਹਜ਼ਾਰ ਪੰਦਰਾਂ ਵਿੱਚ ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਚੋਰੀ ਹੋਏ ਸਨ।

ਭਾਈ ਅਜਨਾਲਾ ਵੱਡਾ ਬਿਆਨ, ਬੋਲੇ, "ਸੀਐੱਮ ਦੀ ਕੋਠੀ ਦਾ ਘੇਰਾਵ 90 ਦਿਨ ਲਈ ਕੀਤਾ ਮੁਲਤਵੀ", ਜਾਣੋ ਕਿਉਂ...

ਉਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਸਿੱਖ ਜਥੇਬੰਦੀਆਂ ਵੱਲੋਂ ਘੇਰਾਬ ਕੀਤਾ ਜਾਣਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਹੁਣ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਤਿੰਨ ਮਹੀਨੇ ਦਾ ਸਮਾਂ ਮੰਗਿਆ ਹੈ। ਜਿਸ ਕਰਕੇ ਹੁਣ ਸਿੱਖ ਜਥੇਬੰਦੀਆਂ ਨੇ ਤਿੰਨ ਮਹੀਨੇ ਦਾ ਸਮਾਂ ਦੇ ਕੇ ਆਪਣਾ ਧਰਨਾ ਪ੍ਰਦਰਸ਼ਨ ਪ੍ਰੋਗਰਾਮ ਕਰਨ ਦਾ ਵੀ ਪ੍ਰੋਗਰਾਮ ਰੱਦ ਕੀਤਾ ਹੈ।

ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਰੇਸ਼ਮ ਸਿੰਘ ਖੁਖਰਾਣਾ ਨੇ ਕਿਹਾ, "ਅਜੇ ਤੱਕ ਬੇਅਦਬੀ ਦੇ ਮੁੱਦੇ 'ਤੇ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਹੈ।" ਉਨ੍ਹਾਂ ਅੱਗੇ ਕਿਹਾ, "ਜਿਸ-ਜਿਸ ਨੇ ਬੇਅਦਬੀ ਦੇ ਮੁੱਦੇ ਉੱਤੇ ਸਿਆਸਤ ਕੀਤੀ ਉਸ ਦਾ ਸਿਆਸਤ ਵਿੱਚ ਕੁੱਝ ਨਹੀਂ ਰਿਹਾ ਅਤੇ ਅਗਰ "ਆਮ ਆਦਮੀ ਪਾਰਟੀ" ਨੇ ਵੀ ਸਿਰਫ਼ ਸਿਆਸਤ ਹੀ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ "ਆਮ ਆਦਮੀ ਪਾਰਟੀ" ਦਾ ਵੀ ਕੁੱਝ ਨਹੀਂ ਰਹੇਗਾ।

ਉਨ੍ਹਾਂ ਕਿਹਾ, "ਬੜੇ ਸ਼ਰਮ ਦੀ ਗੱਲ ਹੈ ਕਿ ਇੱਕ ਗੈਰ ਪੰਜਾਬੀ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬੇਅਦਬੀ ਦੇ ਮੁੱਦੇ ਦੀ ਆਵਾਜ਼ ਚੁੱਕੀ ਤਾਂ 116 ਵਿਧਾਇਕ ਜੋ ਕਿ ਵੱਖ-ਵੱਖ ਪਾਰਟੀਆਂ ਨੂੰ ਬਲੌਂਗ ਕਰਦੇ ਹਨ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਹਾਮੀ ਨਹੀਂ ਭਰੀ ਹੈ। ਉਨ੍ਹਾਂ ਕਿਹਾ ਕਿ "ਹੁਣ ਅਸੀਂ ਤਿੰਨ ਮਹੀਨੇ ਦਾ ਸਮਾਂ "ਆਪ" ਪਾਰਟੀ ਨੂੰ ਦਿੰਦੇ ਹਾਂ ਜੇ ਤਿੰਨ ਮਹੀਨਿਆਂ ਵਿੱਚ ਵੀ ਸਾਨੂੰ ਇਨਸਾਫ ਨਾ ਮਿਲਿਆ ਤਾਂ ਅਸੀਂ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਾਂਗੇ।

ਇਹ ਵੀ ਪੜ੍ਹੋ : ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ 'ਚ BAN

ETV Bharat Logo

Copyright © 2024 Ushodaya Enterprises Pvt. Ltd., All Rights Reserved.