ਅੰਮ੍ਰਿਤਸਰ: ਪਿਛਲੇ ਬਾਈ ਮਹੀਨਿਆਂ ਤੋਂ ਸਿੱਖ ਸਦਭਾਵਨਾ ਦਲ ਵੱਲੋਂ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਪੰਥਕ ਹੋਕਾ ਤਹਿਤ ਮੋਰਚਾ ਲਗਾਇਆ ਹੋਇਆ ਹੈ ਤੇ 328 ਪਾਵਨ ਸਰੂਪਾਂ Cases of disappearance of 328 holy figures ਦੇ ਗਾਇਬ ਹੋਣ ਦੇ ਮਾਮਲੇ ਵਿੱਚ ਆਰੋਪੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪਿਛਲੇ ਪੰਜ ਦਿਨ ਪਹਿਲਾਂ ਪੰਥਕ ਹੋਕਾ ਤੋਂ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਇੱਕ ਮਾਰਚ ਭਗਵੰਤ ਮਾਨ ਦੇ ਘਰ ਤੱਕ ਕੀਤਾ ਗਿਆ।
ਜਿਸ ਵਿਚ ਭਗਵੰਤ ਸਿੰਘ ਮਾਨ ਅੱਗੇ ਅਪੀਲ ਕੀਤੀ ਗਈ ਕਿ 328 ਪਾਵਨ ਸਰੂਪਾਂ ਦੇ ਮਾਮਲੇ Cases of disappearance of 328 holy figures ਵਿੱਚ ਆਰੋਪੀਆਂ ਨੂੰ ਸਜ਼ਾ ਦਿੱਤੀ ਜਾਵੇ। ਬੀਤੀ ਰਾਤ ਭਗਵੰਤ ਮਾਨ ਦੇ ਘਰ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੀਆਂ ਪੱਗਾਂ ਤੱਕ ਉਤਾਰ ਦਿੱਤੀਆਂ ਅਤੇ ਮੋਬਾਇਲ ਫੋਨ ਵੀ ਖੋਹ ਲਏ ਗਏ।
ਇਸ ਤੋਂ ਬਾਅਦ ਅੱਜ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਪੰਥਕ ਹੋਕਾ ਮੋਰਚਾ ਉੱਤੇ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਪ੍ਰੈੱਸ ਵਾਰਤਾ ਕਰਕੇ ਇਹ ਸਾਰੀ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਵਿੱਚ ਅਜਿਹਾ ਰਾਜ ਕਰਨਗੇ ਕਿ ਕਿਸੇ ਨੂੰ ਵੀ ਧਰਨਾ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਪਏਗੀ।
ਉਨ੍ਹਾਂ ਕਿਹਾ ਲੇਕਿਨ ਪਹਿਲੀਆਂ ਸਰਕਾਰਾਂ ਵਾਂਗ ਹੀ ਭਗਵੰਤ ਮਾਨ ਦੀ ਸਰਕਾਰ ਵੀ ਧਰਨਾਕਾਰੀਆਂ ਨੂੰ ਬੇਰਹਿਮੀ ਨਾਲ ਕੁੱਟਦੀ ਹੋਈ ਨਜ਼ਰ ਆ ਰਹੀ ਹੈ ਹਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਨਰੈਣੂ ਮਹੰਤ ਮਾਣ ਬਣਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਹੁਣ ਰਾਸ਼ਟਰਪਤੀ ਰਾਜ ਲਗਾ ਦੇਣਾ ਚਾਹੀਦਾ ਹੈ ਕੀ ਭਗਵੰਤ ਮਾਨ ਕੋਲੋ ਪੰਜਾਬ ਵਿੱਚ ਸਰਕਾਰ ਨਹੀਂ ਚਲਾਈ ਜਾ ਰਹੀ।
ਜ਼ਿਕਰਯੋਗ ਹੈ ਕਿ 4 ਨਵੰਬਰ 2020 ਵਿੱਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੰਮ੍ਰਿਤਸਰ ਵਿਰਾਸਤੀ ਮਾਰਗ 'ਤੇ ਮੋਰਚਾ ਲਗਾਇਆ ਗਿਆ ਸੀ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਸੀ ਕਿ 328 ਸਰੂਪਾਂ ਦੇ ਮਾਮਲੇ Cases of disappearance of 328 holy figures ਪੰਜ ਆਰੋਪੀਆਂ ਨੂੰ ਸਜ਼ਾ ਦਿਵਾਈ ਜਾਵੇ ਅਤੇ ਉਹ ਮੋਰਚਾ ਲਗਪਗ ਬਾਈ ਮਹੀਨੇ ਤੋਂ ਲਗਾਤਾਰ ਜਾਰੀ ਹੈ ਅਤੇ ਅੱਜ ਤੱਕ ਕਿਸੇ ਵੀ ਆਰੋਪੀ ਨੂੰ ਸਜ਼ਾ ਨਹੀਂ ਮਿਲੀ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਇੱਕ ਵਾਰ ਇਸ ਮਾਮਲੇ ਨੂੰ ਉਛਾਲ ਹੋਏ, ਫਿਰ ਤੋਂ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੇ ਚੱਲਦੇ ਉਥੋਂ ਪੁਲਿਸ ਕਰਮਚਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ ਗਿਆ।
ਇਹ ਵੀ ਪੜੋ:- ਜਲੰਧਰ ਦੇ ਸ਼ਾਹੀ ਹੋਟਲ ਦੇ ਬਿੱਲ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ ਤੇ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ