ਅੰਮ੍ਰਿਤਸਰ: ਬੀਤੇ ਕੁਝ ਦਿਨਾਂ ਤੋਂ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿਚ ਜੋ ਮਾਹੌਲ ਬਣਿਆ ਹੋਇਆ ਹੈ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਇਸ ਹੀ ਦੌਰਾਨ ਹੁਣ ਜਿਸ ਤਰ੍ਹਾਂ ਸਿੱਖ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਹੀ ਲਗਾਤਾਰ ਪਿਛਲੇ ਪੰਜਵੇਂ ਦਿਨ ਤੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਵਿੱਚ ਜੁਟੀਆਂ ਹੋਈਆਂ ਹਨ।
ਡਰ ਦਾ ਮਾਹੌਲ: ਜਿਸਦੇ ਚਲਦੇ ਕਈ ਸਿੱਖ ਨੌਜਵਾਨਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲਿਆ ਹੈ ਤੇ ਕਈ ਪੱਤਰਕਾਰਾਂ ਨੂੰ ਵੀ ਪੁਲਿਸ ਪੁੱਛਗਿੱਛ ਕਰ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਵਾਸੀਆਂ ਦੇ ਮਨਾਂ ਵਿਚ ਡਰ ਦਾ ਮਾਹੌਲ ਸਾਫ ਤੌਰ ਤੇ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਅੱਜ ਖਾਲੜਾ ਮਿਸ਼ਨ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਬ ਦੇ ਮਹੌਲ ਦਾ ਸ਼ਾਂਤਮਈ ਬਣੇ ਰਹਿਣ ਦੀ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਜੋ ਮੌਜੂਦਾ ਸਮੇਂ ਵਿਚ ਪੰਜਾਬ ਦੇ ਹਲਾਤ ਬਣਦੇ ਜਾ ਰਹੇ ਹਨ। ਉਹ ਹਾਲਤ ਹਰ ਇਕ ਵਿਅਕਤੀ ਦੇ ਮਨ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਕ ਪਾਸੇ ਮੁਹਾਲੀ ਵਿੱਚ ਵੀ ਬੰਦੀ ਸਿੰਘਾਂ ਦੀ ਰਿਹਾਈ ਦਾ ਮੋਰਚਾ ਲਗਾ ਹੋਇਆ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਬਹੁਤ ਸਾਰੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਪੁਲਿਸ ਦੇ ਗਿਰਫ਼ਤਾਰ ਕਰ ਰਹੀ ਹੈ। ਪਰਮਜੀਤ ਕੌਰ ਖਾਲੜਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਦੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਤਾਂ ਉਸ ਸਮੇਂ ਵੀ ਅਜਿਹਾ ਕੀ ਮਹੌਲ ਪੁਲਿਸ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : Amritpal changed disguise: ਪੰਜਾਬ ਦੇ "ਵਾਰਿਸ" ਦਾ ਵੱਖਰੇ ਸ਼ਹਿਰ ਵਿੱਚ ਵੱਖਰਾ ਰੂਪ !
ਸਿੱਖ ਸੰਗਤ ਨੂੰ ਅਪੀਲ: ਇਸ ਯਾਦ ਵੀ ਉਹਨਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 27 ਮਾਰਚ ਨੂੰ ਸਾਂਝੀ ਵਿਸ਼ੇਸ਼ ਇਕੱਤਰਤਾ ਸੱਦੀ ਜਾ ਰਿਹਾ ਹੈ। ਉਸ ਵਿੱਚ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਲੋੜ ਹੈ। ਇਸਦੇ ਨਾਲ ਹੀ ਉਹਨਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਭ ਨੂੰ ਇੱਕ ਪਲੇਟਫਾਰਮ 'ਤੇ ਆਕੇ ਇੱਕ ਜੁੱਟ ਹੋਣ ਦੀ ਜ਼ਰੂਰਤ ਹੈ ਤਾਂ ਜੋ ਕਿ ਪੁਲਿਸ ਵੱਲੋਂ ਸਿੱਖਾਂ ਦੇ ਉਪਰ ਦਬਾਅ ਪਾਇਆ ਜਾ ਰਿਹਾ ਹੈ ਉਸਦਾ ਅਸੀਂ ਮੁਕਾਬਲਾ ਕਰ ਸਕੀਏ। ਉਨ੍ਹਾਂ ਕਿਹਾ ਕਿ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਹੈ ਅਤੇ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨਾ ਚਾਹੀਦਾ ਹੈ।